ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ
ਮੋਹਾਲੀ, 09 ਜੁਲਾਈ (ਹਿੰ.ਸ.)| ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸਆਈਆਰ)-2026 ਤਹਿਤ ਖਰੜ ਹਲਕੇ ਦੇ ਬੂਥ ਨੰਬਰ 108 ਦੇ ਬੀ.ਐੱਲ.ਓ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਲੁਬਾਨਗੜ੍ਹ ਦੇ ਅਧਿਆਪਕ ਜਗਤਾਰ ਸਿੰਘ ਵੱਲੋਂ 100 ਫੀਸਦੀ ਕੰਮ ਸਮੇਂ ਸਿਰ ਮੁਕੰਮਲ ਕਰਨ ''ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇ
ਬੀ.ਐੱਲ.ਓ ਜਗਤਾਰ ਸਿੰਘ ਦਾ ਸਨਮਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ


ਮੋਹਾਲੀ, 09 ਜੁਲਾਈ (ਹਿੰ.ਸ.)| ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸਆਈਆਰ)-2026 ਤਹਿਤ ਖਰੜ ਹਲਕੇ ਦੇ ਬੂਥ ਨੰਬਰ 108 ਦੇ ਬੀ.ਐੱਲ.ਓ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਲੁਬਾਨਗੜ੍ਹ ਦੇ ਅਧਿਆਪਕ ਜਗਤਾਰ ਸਿੰਘ ਵੱਲੋਂ 100 ਫੀਸਦੀ ਕੰਮ ਸਮੇਂ ਸਿਰ ਮੁਕੰਮਲ ਕਰਨ 'ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਉਪ ਜ਼ਿਲ੍ਹਾ ਚੋਣ ਅਫ਼ਸਰ ਗੀਤਿਕਾ ਸਿੰਘ ਅਤੇ ਐਸ.ਡੀ.ਐਮ.-ਕਮ-ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ, ਖਰੜ ਗੁਰਮੀਤ ਸਿੰਘ ਨੇ ਜਗਤਾਰ ਸਿੰਘ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ।

ਡਿਪਟੀ ਕਮਿਸ਼ਨਰ ਨੇ ਜਗਤਾਰ ਸਿੰਘ, ਉਨ੍ਹਾਂ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ (ਐਗਰੀਕਲਚਰ ਡਿਵੈਲਪਮੈਂਟ ਅਫ਼ਸਰ) ਅਤੇ ਐਸ.ਡੀ.ਐਮ.-ਕਮ-ਈ.ਆਰ.ਓ. ਖਰੜ ਗੁਰਮੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਐਸ.ਆਈ.ਆਰ-2026 ਦੌਰਾਨ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੀਤਾ ਗਿਆ ਕੰਮ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਉਨ੍ਹਾਂ ਸਮੂਹ ਬੀ.ਐੱਲ.ਓਜ਼ ਨੂੰ ਅਪੀਲ ਕੀਤੀ ਕਿ ਉਹ ਜਗਤਾਰ ਸਿੰਘ ਤੋਂ ਪ੍ਰੇਰਣਾ ਲੈ ਕੇ ਐਸ.ਆਈ.ਆਰ ਦਾ ਕੰਮ ਨਿਰਧਾਰਤ ਸਮੇਂ ਅੰਦਰ ਪੂਰੀ ਤਨਦੇਹੀ ਨਾਲ ਮੁਕੰਮਲ ਕਰਨ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਦੱਸਿਆ ਕਿ ਜਗਤਾਰ ਸਿੰਘ ਆਪਣੀ ਕਰਤੱਵ ਨਿਸ਼ਠਾ ਅਤੇ ਬਿਹਤਰੀਨ ਕਾਰਗੁਜ਼ਾਰੀ ਲਈ ਪਹਿਲਾਂ ਵੀ ਤਿੰਨ ਵਾਰ ਸਭ ਤੋਂ ਵੱਧ ਨਵੀਆਂ ਵੋਟਾਂ ਬਣਾਉਣ ਵਾਲੇ ਬੀ.ਐੱਲ.ਓ ਵਜੋਂ ਸਨਮਾਨਿਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਬੂਥ 'ਤੇ 89.5 ਫੀਸਦੀ ਪੋਲਿੰਗ ਦਰਜ ਹੋਈ ਸੀ, ਜਿਸ ਲਈ ਵੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਮਿਲ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਮਰਪਿਤ ਸੇਵਾ, ਮਿਹਨਤ ਅਤੇ ਲੋਕਤੰਤਰ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ ਅਤੇ ਸਮੂਹ ਬੀ.ਐੱਲ.ਓਜ਼ ਲਈ ਪ੍ਰੇਰਣਾਦਾਇਕ ਉਦਾਹਰਨ ਹੈ।

ਇਸ ਸਮਾਗਮ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਚੋਣ ਤਹਿਸੀਲਦਾਰ ਹਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande