ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਤੜੌਲੀ ਅਤੇ ਹੁਸੈਨਪੁਰ ਵਿਖੇ ਦਿਖਾਏ ਗਏ ਡਾਕੂਮੈਂਟਰੀ ਸ਼ੋਅ
ਮੋਹਾਲੀ, 09 ਜੁਲਾਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਰਹੇ ਹਨ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ, ਬਾਣੀ, ਮਨੁੱਖਤਾ, ਬਰਾਬਰੀ ਅਤੇ ਹੱਕ-ਸੱਚ ਦੇ ਰਾਹ ''ਤ
ਡਾਕੂਮੈਂਟਰੀ ਸ਼ੋਅ ਦੇਖਦੇ ਹੋਏ ਬੱਚੇ।


ਮੋਹਾਲੀ, 09 ਜੁਲਾਈ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਵਿਸ਼ੇਸ਼ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਰਹੇ ਹਨ, ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ, ਬਾਣੀ, ਮਨੁੱਖਤਾ, ਬਰਾਬਰੀ ਅਤੇ ਹੱਕ-ਸੱਚ ਦੇ ਰਾਹ 'ਤੇ ਚੱਲਣ ਦੇ ਸੰਦੇਸ਼ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਇਆ ਜਾ ਸਕੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪਿੰਡ ਤੜੌਲੀ ਅਤੇ ਹੁਸੈਨਪੁਰ ਵਿਖੇ ਡਾਕੂਮੈਂਟਰੀ ਸ਼ੋਅ ਕਰਵਾਏ ਗਏ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਭੇਦਭਾਵ ਦੇ ਖ਼ਾਤਮੇ ਲਈ ਸਮਰਪਿਤ ਕੀਤਾ।

ਇਸ ਮੌਕੇ ਪਿੰਡ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਪਦੇਸ਼ਾਂ 'ਤੇ ਆਧਾਰਿਤ ਡਾਕੂਮੈਂਟਰੀ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਉਨ੍ਹਾਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਅਤੇ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।

ਆਗਾਮੀ ਡਾਕੂਮੈਂਟਰੀ ਸ਼ੋਅ ਪ੍ਰੋਗਰਾਮ ਦਾ ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ 9 ਜੁਲਾਈ ਨੂੰ ਮੌਜਪੁਰ ਅਤੇ ਸ਼ਾਮਪੁਰ, 10 ਜੁਲਾਈ ਨੂੰ ਸਨੇਟਾ ਅਤੇ ਧੀਰਪੁਰ, 11 ਜੁਲਾਈ ਨੂੰ ਰਾਏਪੁਰ ਕਲਾਂ ਅਤੇ ਗੋਬਿੰਦਗੜ੍ਹ, 12 ਜੁਲਾਈ ਨੂੰ ਠਸਕਾ ਅਤੇ ਝਾਂਮਪੁਰ, 13 ਜੁਲਾਈ ਨੂੰ ਬਠਲਾਣਾ ਅਤੇ ਢੇਲਪੁਰ ਅਤੇ 14 ਜੁਲਾਈ ਨੂੰ ਨਗਿਆਰੀ ਅਤੇ ਮਿੱਢੇ ਮਾਜਰਾ ਵਿਖੇ ਇਹ ਸ਼ੋਅ ਦਿਖਾਏ ਜਾਣਗੇ। ਪਹਿਲਾ ਸ਼ੋਅ ਸ਼ਾਮ 5:30 ਵਜੇ ਅਤੇ ਦੂਸਰਾ ਸ਼ੋਅ ਸ਼ਾਮ 6:30 ਵਜੇ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande