ਪਟਿਆਲਾ 'ਚ ਇੱਕੋ ਪਰਿਵਾਰ ਦੇ ਚਾਰ ਜਣਿਆਂ ਨੇ ਨਿਗਲਿਆ ਜ਼ਹਿਰ, ਪਿਤਾ-ਧੀ ਦੀ ਮੌਤ, ਮਾਂ-ਪੁੱਤਰ ਦੀ ਹਾਲਤ ਗੰਭੀਰ
ਪਟਿਆਲਾ, 09 ਜੁਲਾਈ (ਹਿੰ.ਸ.)| ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੇ ਕਥਿਤ ਤੌਰ ''ਤੇ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਸਾਰਿਆਂ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰ
ਪਟਿਆਲਾ 'ਚ ਇੱਕੋ ਪਰਿਵਾਰ ਦੇ ਚਾਰ ਜਣਿਆਂ ਨੇ ਨਿਗਲਿਆ ਜ਼ਹਿਰ, ਪਿਤਾ-ਧੀ ਦੀ ਮੌਤ, ਮਾਂ-ਪੁੱਤਰ ਦੀ ਹਾਲਤ ਗੰਭੀਰ


ਪਟਿਆਲਾ, 09 ਜੁਲਾਈ (ਹਿੰ.ਸ.)| ਪਟਿਆਲਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੇ ਕਥਿਤ ਤੌਰ 'ਤੇ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਸਾਰਿਆਂ ਨੂੰ ਤੁਰੰਤ ਰਾਜਿੰਦਰਾ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਪਿਤਾ ਅਤੇ ਧੀ ਦੀ ਮੌਤ ਹੋ ਗਈ, ਜਦਕਿ ਮਾਂ ਅਤੇ ਪੁੱਤਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਮ੍ਰਿਤਕਾਂ ਦੀ ਪਛਾਣ 45 ਸਾਲਾ ਵਿਕਾਸ ਬਾਤਿਸ਼ ਅਤੇ ਉਸ ਦੀ 13 ਸਾਲਾ ਧੀ ਖੁਸ਼ੀ ਬਾਤਿਸ਼ ਵਜੋਂ ਹੋਈ ਹੈ। ਜਦਕਿ 43 ਸਾਲਾ ਪਤਨੀ ਤਮੰਨਾ ਬਾਤਿਸ਼ ਅਤੇ 11 ਸਾਲਾ ਪੁੱਤਰ ਕਨਵ ਬਾਤਿਸ਼ ਦਾ ਰਾਜਿੰਦਰਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੀ ਟੀਮ ਦੋਵਾਂ ਦੀ ਸਿਹਤ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਜਾਣਕਾਰੀ ਅਨੁਸਾਰ, ਇਹ ਪਰਿਵਾਰ ਸ਼ਹਿਰ ਦੀ ਆਫ਼ਿਸਰ ਕਾਲੋਨੀ ਵਿੱਚ ਰਹਿੰਦਾ ਹੈ। ਜ਼ਹਿਰੀਲੀ ਚੀਜ਼ ਖਾਣ ਤੋਂ ਬਾਅਦ ਸਾਰਿਆਂ ਦੀ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਇਲਾਜ ਦੌਰਾਨ ਵਿਕਾਸ ਬਾਤਿਸ਼ ਅਤੇ ਉਸ ਦੀ ਧੀ ਨੂੰ ਬਚਾਇਆ ਨਹੀਂ ਜਾ ਸਕਿਆ।

ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ਹਸਪਤਾਲ ਤੋਂ ਸੂਚਨਾ ਮਿਲਣ ਉਪਰੰਤ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਘਰੇਲੂ ਲੈਣ-ਦੇਣ ਨੂੰ ਲੈ ਕੇ ਵਿਵਾਦ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।

ਡੀਐਸਪੀ ਸੰਜੀਵ ਸਿੰਗਲਾ ਨੇ ਕਿਹਾ ਕਿ ਪੁਲਿਸ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ। ਜੇ ਜਾਂਚ ਦੌਰਾਨ ਕੋਈ ਨਵਾਂ ਤੱਥ ਸਾਹਮਣੇ ਆਉਂਦਾ ਹੈ ਤਾਂ ਉਸ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪਰਿਵਾਰ ਨੇ ਕਿਹੜੀਆਂ ਹਾਲਾਤਾਂ ਵਿੱਚ ਜ਼ਹਿਰੀਲੀ ਚੀਜ਼ ਖਾਧੀ ਅਤੇ ਇਸ ਦੇ ਪਿੱਛੇ ਅਸਲ ਕਾਰਨ ਕੀ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande