ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪੰਜ ਜ਼ਿਲ੍ਹਿਆਂ ਲਈ ਚੇਤਾਵਨੀ
ਚੰਡੀਗੜ੍ਹ, 09 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਨੂੰ ਸੱਤ ਦਿਨ ਹੋ ਚੁੱਕੇ ਹਨ, ਪਰ ਉਮੀਦਾਂ ਮੁਤਾਬਕ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਉਮਸ ਦਾ ਅਸਰ ਅਜੇ ਵੀ ਜਾਰੀ ਹੈ। ਸੂਬੇ ਵਿੱਚ ਜੁਲਾਈ ਮਹੀਨੇ ਦੌਰਾਨ ਹੁਣ ਤੱਕ ਆਮ ਨਾਲੋਂ 3 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 09 ਜੁਲਾਈ (ਹਿੰ.ਸ.)| ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਨੂੰ ਸੱਤ ਦਿਨ ਹੋ ਚੁੱਕੇ ਹਨ, ਪਰ ਉਮੀਦਾਂ ਮੁਤਾਬਕ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਉਮਸ ਦਾ ਅਸਰ ਅਜੇ ਵੀ ਜਾਰੀ ਹੈ। ਸੂਬੇ ਵਿੱਚ ਜੁਲਾਈ ਮਹੀਨੇ ਦੌਰਾਨ ਹੁਣ ਤੱਕ ਆਮ ਨਾਲੋਂ 3 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ ਆਮ ਨਾਲੋਂ 71 ਫੀਸਦੀ ਘੱਟ ਵਰਖਾ ਰਿਕਾਰਡ ਕੀਤੀ ਗਈ ਹੈ।

ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ ਆਮ ਨਾਲੋਂ 2.9 ਡਿਗਰੀ ਘੱਟ ਚੱਲ ਰਿਹਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 38.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ 9 ਜੁਲਾਈ ਤੋਂ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ ਹਨ, ਜਦਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਚੰਡੀਗੜ੍ਹ ਵਿੱਚ ਵੀ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਉੱਧਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੇ ਤਾਜ਼ਾ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ 39,834 ਕਿਊਸੈਕ ਅਤੇ ਪੌਂਗ ਡੈਮ ਵਿੱਚ 21,459 ਕਿਊਸੈਕ ਪਾਣੀ ਦੀ ਆਮਦ ਹੋ ਰਹੀ ਹੈ। ਭਾਖੜਾ ਡੈਮ ਤੋਂ 24,287 ਕਿਊਸੈਕ ਅਤੇ ਪੌਂਗ ਡੈਮ ਤੋਂ 17,219 ਕਿਊਸੈਕ ਪਾਣੀ ਛੱਡਿਆ ਜਾ ਰਿਹਾ ਹੈ। ਮੌਜੂਦਾ ਸਮੇਂ ਭਾਖੜਾ ਡੈਮ ਦਾ ਜਲ ਪੱਧਰ 1,568.66 ਫੁੱਟ ਅਤੇ ਪੌਂਗ ਡੈਮ ਦਾ ਜਲ ਪੱਧਰ 1,318.96 ਫੁੱਟ ਦਰਜ ਕੀਤਾ ਗਿਆ ਹੈ, ਜੋ ਦੋਵੇਂ ਡੈਮਾਂ ਦੇ ਨਿਰਧਾਰਤ ਵੱਧ ਤੋਂ ਵੱਧ ਚੇਤਾਵਨੀ ਪੱਧਰ ਤੋਂ ਕਾਫ਼ੀ ਹੇਠਾਂ ਹੈ। ਭਾਖੜਾ ਡੈਮ ਦਾ ਵੱਧ ਤੋਂ ਵੱਧ ਚੇਤਾਵਨੀ ਪੱਧਰ 1,680 ਫੁੱਟ ਅਤੇ ਪੌਂਗ ਡੈਮ ਦਾ 1,390 ਫੁੱਟ ਨਿਰਧਾਰਤ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ 9 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਟ੍ਰਾਈਸਿਟੀ ਖੇਤਰ ਵਿੱਚ ਮਾਨਸੂਨ ਸਰਗਰਮ ਰਹੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਵਰਖਾ ਹੋ ਸਕਦੀ ਹੈ। ਉਨ੍ਹਾਂ ਅਨੁਸਾਰ 10 ਜੁਲਾਈ ਤੋਂ ਮਾਨਸੂਨ ਦੀਆਂ ਗਤੀਵਿਧੀਆਂ ਹੌਲੀ-ਹੌਲੀ ਕਮਜ਼ੋਰ ਹੋਣਗੀਆਂ ਅਤੇ ਅਗਲੇ ਦੋ ਤੋਂ ਤਿੰਨ ਦਿਨ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਮੌਸਮ ਆਮ ਨਾਲੋਂ ਠੰਢਾ ਅਤੇ ਸੁਹਾਵਣਾ ਬਣਿਆ ਰਹੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande