ਕੋਟਕਪੂਰਾ ਪੁਲਿਸ ਨੇ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਕੀਤੇ ਕਾਬੂ, ਤੇਜ਼ਧਾਰ ਹਥਿਆਰ ਬਰਾਮਦ
ਕੋਟਕਪੂਰਾ, 09 ਜੁਲਾਈ (ਹਿੰ.ਸ.)| ਕੋਟਕਪੂਰਾ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਿਰਪਾਨ, ਗੰਡਾਸਾ, ਕਾਪੇ ਅਤੇ ਲੋਹੇ ਦੀ ਪਾਈਪ ਬਰਾਮਦ ਕੀਤੀ ਹੈ। ਗ੍ਰਿਫ਼ਤਾਰ
ਕੋਟਕਪੂਰਾ ਪੁਲਿਸ ਨੇ ਲੁੱਟ ਦੀ ਯੋਜਨਾ ਬਣਾ ਰਹੇ ਗਿਰੋਹ ਦੇ 5 ਮੈਂਬਰ ਕੀਤੇ ਕਾਬੂ, ਤੇਜ਼ਧਾਰ ਹਥਿਆਰ ਬਰਾਮਦ


ਕੋਟਕਪੂਰਾ, 09 ਜੁਲਾਈ (ਹਿੰ.ਸ.)| ਕੋਟਕਪੂਰਾ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਿਰਪਾਨ, ਗੰਡਾਸਾ, ਕਾਪੇ ਅਤੇ ਲੋਹੇ ਦੀ ਪਾਈਪ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੀਵਨ ਨਗਰ ਕੋਟਕਪੂਰਾ ਵਾਸੀ ਸੂਰਜ ਸਿੰਘ, ਮਹਿਕਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਪ੍ਰੇਮ ਨਗਰ ਵਾਸੀ ਗੁਰਭੇਜ ਸਿੰਘ ਅਤੇ ਗੁਰੂ ਤੇਗ ਬਹਾਦਰ ਨਗਰ ਵਾਸੀ ਕਾਲਾ ਸ਼ਰਮਾ ਵਜੋਂ ਹੋਈ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ, ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ਹੇਠ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਕੋਟਕਪੂਰਾ ਦੀ ਟੀਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ।

ਇਸ ਦੌਰਾਨ ਏਐੱਸਆਈ ਨਵਦੀਪ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੂੰ ਤਿਕੋਣੀ ਚੌਕ ਨੇੜੇ ਗੁਪਤ ਸੂਚਨਾ ਮਿਲੀ ਕਿ ਕੁਝ ਨੌਜਵਾਨ ਨਵੀਂ ਦਾਣਾ ਮੰਡੀ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਦੀ ਯੋਜਨਾ ਬਣਾ ਰਹੇ ਹਨ।

ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ 'ਤੇ ਛਾਪੇਮਾਰੀ ਕੀਤੀ ਅਤੇ ਪੰਜਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਕਿਰਪਾਨ, ਇੱਕ ਗੰਡਾਸਾ, ਦੋ ਕਾਪੇ ਅਤੇ ਗਰਾਰੀ ਲੱਗੀ ਲੋਹੇ ਦੀ ਪਾਈਪ ਬਰਾਮਦ ਕੀਤੀ ਹੈ। ਡੀਐੱਸਪੀ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਵਿੱਚੋਂ ਤਿੰਨ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ 18 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲਿਆ ਜਾਵੇਗਾ। ਪੁੱਛਗਿੱਛ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਪਹਿਲਾਂ ਕਿਹੜੀਆਂ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ ਅਤੇ ਹੁਣ ਕਿਹੜੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande