ਹੈਰੋਇਨ ਤਸਕਰੀ ਮਾਮਲੇ 'ਚ ਪੁਲਿਸ ਥਾਣੇ ਦਾ ਮੁੰਸ਼ੀ ਗ੍ਰਿਫ਼ਤਾਰ, ਚੌਕੀ ਇੰਚਾਰਜ ਸਮੇਤ ਦੋਵੇਂ ਮੁਅੱਤਲ
ਫਾਜ਼ਿਲਕਾ, 09 ਜੁਲਾਈ (ਹਿੰ.ਸ.)| ਮੁਕਤਸਰ ਪੁਲਿਸ ਨੇ ਹੈਰੋਇਨ ਤਸਕਰੀ ਦੇ ਦੋਸ਼ ਹੇਠ ਜਲਾਲਾਬਾਦ ਦੀ ਪੁਲਿਸ ਚੌਕੀ ਘੁਬਾਇਆ ਦੇ ਮੁੰਸ਼ੀ ਜੋਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਧਿਕਾਰੀਆਂ ਨੇ ਮੁੰਸ਼ੀ ਅਤੇ ਚੌਕੀ ਇੰਚਾਰਜ ਦੋਵਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਡੀਐਸਪੀ ਜਲਾਲਾਬਾਦ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਨਾਕਾਬੰਦੀ ਕਰਕੇ ਇੱਕ ਸ਼ੱਕੀ ਕਾਰ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਕਾਰ ਵਿੱਚੋਂ 280 ਗ੍ਰਾਮ ਹੈਰੋਇਨ ਅਤੇ ਇੱਕ ਲਾਇਸੈਂਸੀ ਰਿਵਾਲਵਰ ਬਰਾਮਦ ਹੋਇਆ।

ਜਾਂਚ ਦੌਰਾਨ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਸਾਹਮਣੇ ਆਈ ਕਿ ਕਾਰ ਵਿੱਚ ਸਵਾਰ ਵਿਅਕਤੀਆਂ ਵਿੱਚ ਪੁਲਿਸ ਚੌਕੀ ਘੁਬਾਇਆ ਦਾ ਮੁੰਸ਼ੀ ਜੋਗਿੰਦਰ ਸਿੰਘ ਵੀ ਮੌਜੂਦ ਸੀ। ਪੁਲਿਸ ਨੇ ਉਸ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ। ਮੁੰਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਜਾਂਚ ਵਿੱਚ ਚੌਕੀ ਇੰਚਾਰਜ ਗੁਰਨਾਮ ਸਿੰਘ ਦੀ ਭੂਮਿਕਾ ਵੀ ਸ਼ੱਕ ਦੇ ਘੇਰੇ ਵਿੱਚ ਆ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਦਿਆਂ ਦੋਵਾਂ ਪੁਲਿਸ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ।

ਇਸ ਕਾਰਵਾਈ ਤੋਂ ਬਾਅਦ ਚੌਕੀ ਘੁਬਾਇਆ ਦਾ ਕੰਮਕਾਜ ਪ੍ਰਭਾਵਿਤ ਨਾ ਹੋਵੇ, ਇਸ ਲਈ ਅਧਿਕਾਰੀਆਂ ਨੇ ਅਭਿਸ਼ੇਕ ਸ਼ਰਮਾ ਨੂੰ ਚੌਕੀ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਡੀਐਸਪੀ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਮੁਹਿੰਮ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਸਭ ਲਈ ਇੱਕੋ ਜਿਹਾ ਹੈ ਅਤੇ ਜੇਕਰ ਕੋਈ ਪੁਲਿਸ ਮੁਲਾਜ਼ਮ ਵੀ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH

 rajesh pande