ਬਟਾਲਾ ਵਿੱਚ ਅਵਾਰਾ ਕੁੱਤਿਆਂ ਦੀ ਵਧਦੀ ਗਿਣਤੀ 'ਤੇ ਕਾਬੂ ਲਈ ਨਸਬੰਦੀ ਮੁਹਿੰਮ ਤੇਜ਼: ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ
ਬਟਾਲਾ, 09 ਜੁਲਾਈ (ਹਿੰ.ਸ.)| ਨਗਰ ਨਿਗਮ ਬਟਾਲਾ ਵਲੋਂ ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ ''ਤੇ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸਿਮਰਨ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਕੁੱਤਿਆਂ ਦੀ ਨਸਬੰਦੀ ਦਾ ਟੈਂਡਰ 2025 ਵਿੱਚ ਲਗਭਗ 47.91 ਲੱਖ ਰੁਪਏ
ਅਵਾਰਾ ਕੁੱਤਿਆਂ ਦੀ ਨਸਬੰਦੀ ਕਰਦੇ ਹੋਏ ਨਗਰ ਨਿਗਮ ਬਟਾਲਾ ਦੀ ਟੀਮ।


ਬਟਾਲਾ, 09 ਜੁਲਾਈ (ਹਿੰ.ਸ.)| ਨਗਰ ਨਿਗਮ ਬਟਾਲਾ ਵਲੋਂ ਨਸਬੰਦੀ ਰਾਹੀਂ ਅਵਾਰਾ ਕੁੱਤਿਆਂ ਦੀ ਸੰਖਿਆ 'ਤੇ ਕੰਟਰੋਲ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਸਿਮਰਨ ਸਿੰਘ ਢਿੱਲੋਂ, ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਕੁੱਤਿਆਂ ਦੀ ਨਸਬੰਦੀ ਦਾ ਟੈਂਡਰ 2025 ਵਿੱਚ ਲਗਭਗ 47.91 ਲੱਖ ਰੁਪਏ ਦਾ ਅੰਮ੍ਰਿਤਸਰ ਦੀ ਇੱਕ ਫਰਮ ' ਦ ਐਨੀਮਲਜ ਵੈਲਫੇਅਰ ਐਸੋਸੀਏਸ਼ਨ ਪਿੰਡ ਫ਼ਤਹਿਗੜ੍ਹ ਸ਼ੁਕਰਚੱਕ ਨਜ਼ਦੀਕ ਵੇਰਕਾ' ਨੇ ਲਿਆ ਸੀ।

ਉਨਾਂ ਦੱਸਿਆ ਕਿ ਮਈ ਦੇ ਮਹੀਨੇ ਵਿੱਚ ਇਸ ਫਰਮ ਨੇ 174 ਕੁੱਤਿਆਂ ਅਤੇ 186 ਕੁੱਤੀਆਂ ਦੀ ਨਸਬੰਦੀ ਕੀਤੀ ਸੀ। ਜਦਕਿ ਜੂਨ ਮਹੀਨੇ ਵਿੱਚ 251 ਕੁੱਤਿਆਂ ਅਤੇ 280 ਕੁੱਤੀਆਂ ਦੀ ਨਸਬੰਦੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਹੁਣ ਤਕ 425 ਕੁੱਤਿਆਂ ਅਤੇ 466 ਕੁੱਤੀਆਂ ਦੀ ਨਸਬੰਦੀ ਕੀਤੀ ਗਈ ਹੈ। ਇਹ ਟੀਮ ਹਰ ਰੋਜ ਨਗਰ ਨਿਗਮ ਬਟਾਲਾ ਦੇ ਵੱਖ ਵੱਖ ਵਾਰਡਾਂ ਵਿੱਚ ਜਾ ਕਿ ਕੁੱਤਿਆਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਦੇ ਅਨੁਸਾਰ ਕੰਮ ਕਰਦੀ ਹੈ।

ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਅੱਗੇ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਦਹਿਸ਼ਤ ਅਤੇ ਆਕਰਮਕਤਾ ਸਮੁੱਚੇ ਪੰਜਾਬ ਰਾਜ ਦੀ ਸਮੱਸਿਆ ਹੈ। ਇਸ ਮਸਲੇ ਵਿਚ ਸ਼ਹਿਰੀ ਅਤੇ ਦਿਹਾਤੀ ਖੇਤਰ ਸ਼ਾਮਿਲ ਹਨ। ਇਸ ਸਮੱਸਿਆ ਨੂੰ ਨਜਿਠਣ ਸਬੰਧੀ ਸ਼ਹਿਰੀ ਖੇਤਰ ਵਿੱਚ ਉਪਰਾਲੇ ਕੀਤੇ ਜਾ ਰਹੇ ਹਨ।

ਉਹਨਾਂ ਕਿਹਾ ਕਿ ਅਵਾਰਾ ਕੁੱਤਿਆਂ ਦੀ ਅਬਾਦੀ ਵਧਣ ਕਰਕੇ ਕੁੱਤਿਆਂ ਵੱਲੋਂ ਆਮ ਪਬਲਿਕ ਨੂੰ ਕੱਟਣ ਦੀਆਂ ਘਟਨਾਵਾਂ ਹੋ ਰਹੀਆਂ ਹਨ। ਇਸ ਗੰਭੀਰ ਸਮੱਸਿਆ ਸਬੰਧੀ ਵਿਭਾਗ ਸੁਚੇਤ ਹੈ ਅਤੇ ਇਸ ਸਬੰਧੀ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਇਸ ਸਮੱਸਿਆ ਨੂੰ ਨਜਿੱਠਣ ਲਈ ਉਨ੍ਹਾਂ ਨੂੰ ਖਾਸ ਉਪਰਾਲੇ ਕਰਨ ਲਈ ਲਗਾਤਾਰ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਨਜਿੱਠਣ ਲਈ ਢੁੱਕਵਾ ਹੱਲ ਇਹ ਹੈ ਕਿ ਇੰਨ੍ਹਾਂ ਦੀ ਨਸਬੰਦੀ ਕੀਤੀ ਜਾਵੇ ਤਾਂ ਜੋ ਇੰਨ੍ਹਾਂ ਦੀ ਸੰਖਿਆ ਨੂੰ ਕੰਟਰੋਲ ਵਿੱਚ ਕੀਤਾ ਜਾ ਸਕੇ। ਐਨੀਮਲ ਬਰਥ ਕੰਟਰੋਲ ਰੂਲਜ 2023 ਦੇ ਤਹਿਤ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਵਾਈ ਜਾਂਦੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande