ਦਿੜ੍ਹਬਾ ਦੇ ਧਰਮਗੜ੍ਹ ਛੰਨਾ ’ਚ ਐਨਆਰਆਈ ਪਰਿਵਾਰ ਦੇ ਸੁੰਨੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਚੋਰੀ
ਸੰਗਰੂਰ, 09 ਜੁਲਾਈ (ਹਿੰ.ਸ.)| ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਇਲਾਕੇ ਵਿੱਚ ਪਿੰਡ ਧਰਮਗੜ੍ਹ ਛੰਨਾ ’ਚ ਬੇਖੌਫ਼ ਚੋਰਾਂ ਨੇ ਇੱਕ ਐਨਆਰਆਈ ਪਰਿਵਾਰ ਦੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਕੀਮਤੀ ਗਹਿਣੇ ਚੋਰੀ ਕਰ ਲਏ। ਜਾਣਕਾਰੀ ਮੁਤਾਬਕ, ਘਰ ਦਾ ਮਾਲਕ ਅਤੇ ਉਸ ਦਾ
ਦਿੜ੍ਹਬਾ ਦੇ ਧਰਮਗੜ੍ਹ ਛੰਨਾ ’ਚ ਐਨਆਰਆਈ ਪਰਿਵਾਰ ਦੇ ਸੁੰਨੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਚੋਰੀ


ਸੰਗਰੂਰ, 09 ਜੁਲਾਈ (ਹਿੰ.ਸ.)| ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਇਲਾਕੇ ਵਿੱਚ ਪਿੰਡ ਧਰਮਗੜ੍ਹ ਛੰਨਾ ’ਚ ਬੇਖੌਫ਼ ਚੋਰਾਂ ਨੇ ਇੱਕ ਐਨਆਰਆਈ ਪਰਿਵਾਰ ਦੇ ਬੰਦ ਪਏ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਕੀਮਤੀ ਗਹਿਣੇ ਚੋਰੀ ਕਰ ਲਏ। ਜਾਣਕਾਰੀ ਮੁਤਾਬਕ, ਘਰ ਦਾ ਮਾਲਕ ਅਤੇ ਉਸ ਦਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ। ਘਰ ਲੰਬੇ ਸਮੇਂ ਤੋਂ ਬੰਦ ਪਿਆ ਸੀ, ਜਿਸ ਦਾ ਫਾਇਦਾ ਚੋਰਾਂ ਨੇ ਚੁੱਕਿਆ। ਸਵੇਰੇ ਜਦੋਂ ਆਸ-ਪਾਸ ਦੇ ਲੋਕਾਂ ਨੇ ਘਰ ਦੇ ਤਾਲੇ ਟੁੱਟੇ ਹੋਏ ਦੇਖੇ ਤਾਂ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਦਿੜ੍ਹਬਾ ਪੁਲਿਸ ਨੂੰ ਦਿੱਤੀ।

ਮੁੱਢਲੀ ਜਾਂਚ ਅਤੇ ਪਿੰਡ ਵਿੱਚ ਚੱਲ ਰਹੀਆਂ ਚਰਚਾਵਾਂ ਮੁਤਾਬਕ, ਇਸ ਚੋਰੀ ਦੀ ਵਾਰਦਾਤ ਵਿੱਚ ਪਿੰਡ ਦੇ ਹੀ ਕੁਝ ਨੌਜਵਾਨਾਂ ਦੇ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਲਾਕੇ ਵਿੱਚ ਲਗਾਤਾਰ ਵੱਧ ਰਹੀਆਂ ਚੋਰੀਆਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਦਿੜ੍ਹਬਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਘਰਾਂ ਅਤੇ ਦੁਕਾਨਾਂ ਦੇ ਤਾਲੇ ਟੁੱਟਣ ਦੀਆਂ ਘਟਨਾਵਾਂ ਵੱਧ ਰਹੀਆਂ ਹਨ, ਜਿਸ ਕਾਰਨ ਲੋਕ ਪੁਲਿਸ ਦੀ ਗਸ਼ਤ ਪ੍ਰਣਾਲੀ ’ਤੇ ਸਵਾਲ ਚੁੱਕ ਰਹੇ ਹਨ। ਇਸ ਮਾਮਲੇ ਸਬੰਧੀ ਡੀਐੱਸਪੀ ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਇਲਾਕੇ ਵਿੱਚ ਚੋਰੀ ਦੀਆਂ ਘਟਨਾਵਾਂ ਵਧੀਆਂ ਹਨ ਅਤੇ ਪੁਲਿਸ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਬਲਾਈਂਡ ਕੇਸਾਂ ਵਿੱਚ ਮੁਲਜ਼ਮਾਂ ਤੱਕ ਪਹੁੰਚਣ ਲਈ ਕੁਝ ਸਮਾਂ ਲੱਗਦਾ ਹੈ, ਪਰ ਪੁਲਿਸ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।

ਡੀਐੱਸਪੀ ਬਾਜਵਾ ਨੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੇ ਐਂਗਲ ਸਹੀ ਢੰਗ ਨਾਲ ਸੈੱਟ ਕਰਨ, ਤਾਂ ਜੋ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਸਾਫ਼ ਮਿਲ ਸਕਣ ਅਤੇ ਪੁਲਿਸ ਨੂੰ ਜਾਂਚ ਵਿੱਚ ਮਦਦ ਮਿਲੇ। ਫਿਲਹਾਲ ਦਿੜ੍ਹਬਾ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande