ਕੈਨੇਡਾ ਸਰਕਾਰ ਪੀਜੀਡਬਲਿਉਪੀ ਦੇ ਬਦਲੇ ਨਿਯਮਾਂ 'ਤੇ ਮੁੜ ਵਿਚਾਰ ਕਰੇ : ਸੁਨੀਲ ਜਾਖੜ
ਚੰਡੀਗੜ੍ਹ, 01 ਅਗਸਤ (ਹਿੰ.ਸ.)| ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੈਨੇਡਾ ਸਰਕਾਰ ਵੱਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਨਾਲ ਸਬੰਧਤ ਨਿਯਮਾਂ ਵਿੱਚ ਕੀਤੀਆਂ ਤਾਜ਼ਾ ਤਬਦੀਲੀਆਂ ''ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਬਦੀਲੀਆਂ ਕਾਰਨ ਸੈਂਕੜੇ ਭਾਰਤੀ ਵਿਦਿਆਰਥੀ
ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ


ਚੰਡੀਗੜ੍ਹ, 01 ਅਗਸਤ (ਹਿੰ.ਸ.)| ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੈਨੇਡਾ ਸਰਕਾਰ ਵੱਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਨਾਲ ਸਬੰਧਤ ਨਿਯਮਾਂ ਵਿੱਚ ਕੀਤੀਆਂ ਤਾਜ਼ਾ ਤਬਦੀਲੀਆਂ 'ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਬਦੀਲੀਆਂ ਕਾਰਨ ਸੈਂਕੜੇ ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬ ਨਾਲ ਸਬੰਧਤ ਹੈ, ਅਣਿਸ਼ਚਿਤਤਾ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਜਾਖੜ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਉਸ ਸਮੇਂ ਦਾਖਲਾ ਲਿਆ ਸੀ, ਜਦੋਂ ਪੀਜੀਡਬਲਿਉਪੀ ਨਾਲ ਸਬੰਧਤ ਨਿਯਮ ਵੱਖਰੇ ਸਨ। ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਉਸ ਸਮੇਂ ਲਾਗੂ ਨੀਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਭਵਿੱਖ ਦੀ ਯੋਜਨਾ ਬਣਾਈ ਅਤੇ ਲੱਖਾਂ ਰੁਪਏ ਦਾ ਨਿਵੇਸ਼ ਕੀਤਾ। ਹੁਣ ਨਿਯਮਾਂ ਵਿੱਚ ਅਚਾਨਕ ਤਬਦੀਲੀ ਨਾਲ ਇਨ੍ਹਾਂ ਵਿਦਿਆਰਥੀਆਂ ਦੇ ਕਰੀਅਰ ਅਤੇ ਭਵਿੱਖ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ।ਸੁਨੀਲ ਜਾਖੜ ਨੇ ਕਿਹਾ ਕਿ ਨੀਤੀਗਤ ਤਬਦੀਲੀਆਂ ਕਰਨਾ ਕਿਸੇ ਵੀ ਦੇਸ਼ ਦਾ ਅਧਿਕਾਰ ਹੈ, ਪਰ ਇਨ੍ਹਾਂ ਤਬਦੀਲੀਆਂ ਦਾ ਪ੍ਰਭਾਵ ਉਨ੍ਹਾਂ ਵਿਦਿਆਰਥੀਆਂ 'ਤੇ ਨਹੀਂ ਪੈਣਾ ਚਾਹੀਦਾ, ਜਿਨ੍ਹਾਂ ਨੇ ਪਹਿਲਾਂ ਤੋਂ ਲਾਗੂ ਨਿਯਮਾਂ ਦੇ ਆਧਾਰ 'ਤੇ ਦਾਖਲਾ ਲਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਵਿਦਿਆਰਥੀਆਂ ਲਈ ਢੁਕਵੀਂ ਰਾਹਤ ਜਾਂ ਟ੍ਰਾਂਜ਼ਿਸ਼ਨਲ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੇ ਭਵਿੱਖ ਨਾਲ ਬੇਇਨਸਾਫ਼ੀ ਨਾ ਹੋਵੇ ਅਤੇ ਉਹ ਆਪਣੀ ਪੜ੍ਹਾਈ ਤੇ ਕਰੀਅਰ ਦੀ ਯੋਜਨਾ ਅਨੁਸਾਰ ਅੱਗੇ ਵੱਧ ਸਕਣ।ਜਾਖੜ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਤੁਰੰਤ ਕੈਨੇਡਾ ਸਰਕਾਰ ਕੋਲ ਉਠਾਏ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਿਕ ਪੱਧਰ 'ਤੇ ਤਾਲਮੇਲ ਕਰਕੇ ਅਜਿਹਾ ਹੱਲ ਲੱਭਿਆ ਜਾਣਾ ਚਾਹੀਦਾ ਹੈ, ਜਿਸ ਨਾਲ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਦੇ ਜਾਇਜ਼ ਹਿੱਤਾਂ ਦੀ ਰੱਖਿਆ ਹੋ ਸਕੇ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਭਾਰਤੀ ਵਿਦਿਆਰਥੀ ਦੇਸ਼ ਦੀ ਕੀਮਤੀ ਮਨੁੱਖੀ ਪੂੰਜੀ ਹਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਜਾਖੜ ਨੇ ਉਮੀਦ ਜਤਾਈ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਨੇਡਾ ਸਰਕਾਰ ਨਾਲ ਜਲਦ ਗੱਲਬਾਤ ਕਰੇਗੀ ਅਤੇ ਪ੍ਰਭਾਵਿਤ ਵਿਦਿਆਰਥੀਆਂ ਨੂੰ ਰਾਹਤ ਦਿਵਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande