ਫਰੀਦਕੋਟ: ਸੀਆਈਏ ਸਟਾਫ ਨੇ 208 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ
ਚੰਡੀਗੜ੍ਹ, 01 ਅਗਸਤ (ਹਿੰ.ਸ.)| ਫਰੀਦਕੋਟ ਵਿੱਚ ਸੀ.ਆਈ.ਏ. ਸਟਾਫ ਦੀ ਟੀਮ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 208 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਵਾਸੀ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਹਰ
ਪੁਲਿਸ ਹਿਰਾਸਤ ’ਚ ਮੁਲਜ਼ਮ ਤੇ ਬਰਾਮਦ ਕੀਤਾ ਮੋਟਰਸਾਈਕਲ।


ਚੰਡੀਗੜ੍ਹ, 01 ਅਗਸਤ (ਹਿੰ.ਸ.)| ਫਰੀਦਕੋਟ ਵਿੱਚ ਸੀ.ਆਈ.ਏ. ਸਟਾਫ ਦੀ ਟੀਮ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ 208 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਵਾਸੀ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਹਰਪ੍ਰੀਤ ਸਿੰਘ ਉਰਫ਼ ਹੈਰੀ ਵਜੋਂ ਹੋਈ ਹੈ।

ਪੁਲਿਸ ਨੇ ਮੁੱਢਲੀ ਪੁੱਛਗਿੱਛ ਦੇ ਆਧਾਰ 'ਤੇ ਇਸ ਮਾਮਲੇ ਵਿੱਚ ਫਿਰੋਜ਼ਪੁਰ ਵਾਸੀ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਰਮਨਜੀਤ ਸਿੰਘ ਉਰਫ਼ ਸੋਨੂੰ ਨੂੰ ਵੀ ਨਾਮਜ਼ਦ ਕੀਤਾ ਹੈ। ਪੁਲਿਸ ਦੋਵਾਂ ਦੀ ਭਾਲ ਕਰ ਰਹੀ ਹੈ।

ਪੁਲਿਸ ਅਨੁਸਾਰ, ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ.ਆਈ.ਏ. ਸਟਾਫ ਦੀ ਟੀਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਫਿਰੋਜ਼ਪੁਰ ਰੋਡ ਸਥਿਤ ਦਾਣਾ ਮੰਡੀ ਨੇੜੇ ਸ਼ੱਕੀ ਹਾਲਾਤਾਂ ਵਿੱਚ ਘੁੰਮ ਰਹੇ ਮੋਟਰਸਾਈਕਲ ਸਵਾਰ ਮਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ।

ਤਲਾਸ਼ੀ ਦੌਰਾਨ ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ 208 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁੱਢਲੀ ਪੁੱਛਗਿੱਛ ਵਿੱਚ ਮੁਲਜ਼ਮਾਂ ਨੇ ਦੱਸਿਆ ਕਿ ਉਹ ਇਹ ਹੈਰੋਇਨ ਫਿਰੋਜ਼ਪੁਰ ਵਾਸੀ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਰਮਨਜੀਤ ਸਿੰਘ ਉਰਫ਼ ਸੋਨੂੰ ਤੋਂ ਲੈ ਕੇ ਆਏ ਸਨ।

ਇਸ ਤੋਂ ਬਾਅਦ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਡੀਐੱਸਪੀ ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਬਰਾਮਦ ਹੈਰੋਇਨ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਦੀ ਜਾਂਚ ਕੀਤੀ ਜਾਵੇਗੀ, ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande