4 ਸਾਲਾਂ ’ਚ 28,734 ਸਵੈ-ਸਹਾਇਤਾ ਗਰੁੱਪ ਬਣੇ, 2.90 ਲੱਖ ਔਰਤਾਂ ਜੁੜੀਆਂ: ਤਰੁਨਪ੍ਰੀਤ ਸੌਂਦ
ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਵੈ-ਸਹਾਇਤਾ ਗਰੁੱਪਾਂ (ਐੱਸਐੱਚਜੀ) ਦੇ ਵਿਸਥਾਰ ਨਾਲ ਸੂਬੇ ਦੀਆਂ ਔਰਤਾਂ ਲਈ ਰੋਜ਼ਗਾਰ, ਆਰ
ਪੰਜਾਬ ਵਿਧਾਨ ਸਭਾ ਦੌਰਾਨ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ।


ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਸਵੈ-ਸਹਾਇਤਾ ਗਰੁੱਪਾਂ (ਐੱਸਐੱਚਜੀ) ਦੇ ਵਿਸਥਾਰ ਨਾਲ ਸੂਬੇ ਦੀਆਂ ਔਰਤਾਂ ਲਈ ਰੋਜ਼ਗਾਰ, ਆਰਥਿਕ ਸੁਤੰਤਰਤਾ ਅਤੇ ਸਨਮਾਨ ਦੇ ਨਵੇਂ ਮੌਕੇ ਪੈਦਾ ਹੋਏ ਹਨ।ਸਾਲ 2011 ਤੋਂ 2022 ਤੱਕ ਦੀਆਂ 11 ਸਾਲਾਂ ਦੀਆਂ ਪ੍ਰਾਪਤੀਆਂ ਦੀ ਤੁਲਨਾ ਮਾਨ ਸਰਕਾਰ ਦੇ 2022 ਤੋਂ 2026 ਤੱਕ ਦੇ ਚਾਰ ਸਾਲਾਂ ਨਾਲ ਕਰਦਿਆਂ ਸੌਂਦ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਔਰਤਾਂ ਨੂੰ ਜ਼ਮੀਨੀ ਪੱਧਰ ’ਤੇ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ 11 ਸਾਲਾਂ ਦੌਰਾਨ ਲਗਭਗ 29,053 ਐੱਸਐੱਚਜੀ ਬਣੇ ਸਨ, ਜਦਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਵਿੱਚ ਹੀ 28,734 ਸਵੈ-ਸਹਾਇਤਾ ਗਰੁੱਪ ਬਣਾਏ ਗਏ। ਇਸੇ ਤਰ੍ਹਾਂ 11 ਸਾਲਾਂ ਵਿੱਚ 2.97 ਲੱਖ ਔਰਤਾਂ ਦੇ ਮੁਕਾਬਲੇ ਚਾਰ ਸਾਲਾਂ ਵਿੱਚ ਕਰੀਬ 2.90 ਲੱਖ ਔਰਤਾਂ ਐੱਸਐੱਚਜੀ ਨਾਲ ਜੋੜੀਆਂ ਗਈਆਂ ਹਨ।ਸੌਂਦ ਨੇ ਕਿਹਾ ਕਿ ਇਹ ਅੰਕੜੇ ਸਰਕਾਰ ਦੀ ਔਰਤਾਂ ਦੇ ਆਰਥਿਕ ਸਸ਼ਕਤੀਕਰਨ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੂੰ ਜਿਸ ਕੰਮ ਲਈ 11 ਸਾਲ ਲੱਗੇ, ਮਾਨ ਸਰਕਾਰ ਨੇ ਉਹੀ ਟੀਚਾ ਮਹਿਜ਼ ਚਾਰ ਸਾਲਾਂ ਵਿੱਚ ਹਾਸਲ ਕੀਤਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸਐੱਚਜੀ ਨੂੰ ਵਿਆਜ ਮੁਕਤ ਵਿੱਤੀ ਸਹਾਇਤਾ ਦੇਣ ਵਿੱਚ ਵੀ ਵੱਡਾ ਵਾਧਾ ਹੋਇਆ ਹੈ। ਸਾਲ 2011-2022 ਦੌਰਾਨ ਸਿਰਫ਼ 1.71 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦਿੱਤੇ ਗਏ ਸਨ, ਜਦਕਿ ਮਾਨ ਸਰਕਾਰ ਨੇ ਚਾਰ ਸਾਲਾਂ ਵਿੱਚ 631 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਮੁਹੱਈਆ ਕਰਵਾਏ ਹਨ।ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਨਾਲ ਔਰਤਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਪਹਿਲਾਂ ਤੋਂ ਚੱਲ ਰਹੇ ਕੰਮ ਦਾ ਵਿਸਥਾਰ ਕਰਨ ਦੇ ਯੋਗ ਹੋ ਰਹੀਆਂ ਹਨ। ਇਸ ਨਾਲ ਉਹ ਪਰਿਵਾਰ ਦੀ ਆਮਦਨ ਵਿੱਚ ਯੋਗਦਾਨ ਪਾਉਣ ਦੇ ਨਾਲ ਆਰਥਿਕ ਤੌਰ ’ਤੇ ਆਤਮ-ਨਿਰਭਰ ਵੀ ਬਣ ਰਹੀਆਂ ਹਨ।ਸੌਂਦ ਨੇ ਦੱਸਿਆ ਕਿ ਸਰਕਾਰ ਵੱਲੋਂ ਰਿਵੌਲਵਿੰਗ ਫੰਡ ਦੀ ਰਾਸ਼ੀ ਵੀ ਦੁੱਗਣੀ ਕਰ ਦਿੱਤੀ ਗਈ ਹੈ। ਪਹਿਲਾਂ ਪ੍ਰਤੀ ਐੱਸਐੱਚਜੀ 10,000 ਤੋਂ 15,000 ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਸੀ, ਜਿਸ ਨੂੰ ਵਧਾ ਕੇ ਹੁਣ 30,000 ਰੁਪਏ ਪ੍ਰਤੀ ਗਰੁੱਪ ਕਰ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਿੰਡ ਪੱਧਰ ’ਤੇ ਸੰਸਥਾਗਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਪਿਛਲੇ 11 ਸਾਲਾਂ ਦੇ 1,806 ਦੇ ਮੁਕਾਬਲੇ ਚਾਰ ਸਾਲਾਂ ਵਿੱਚ 2,427 ਸੰਗਠਨ ਬਣਾਏ ਗਏ ਹਨ। ਇਸੇ ਤਰ੍ਹਾਂ ਕਮਿਊਨਿਟੀ ਇਨਵੈਸਟਮੈਂਟ ਫੰਡ ਦੇ ਲਾਭਪਾਤਰੀਆਂ ਦੀ ਗਿਣਤੀ 6,234 ਤੋਂ ਵਧ ਕੇ 9,244 ਹੋ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਨੂੰ ਸਿਰਫ਼ ਭਲਾਈ ਯੋਜਨਾ ਨਹੀਂ, ਸਗੋਂ ਪੰਜਾਬ ਦੀ ਆਰਥਿਕ ਤਰੱਕੀ ਦਾ ਅਹਿਮ ਹਿੱਸਾ ਮੰਨਦੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਆਰਥਿਕ ਤੌਰ ’ਤੇ ਮਜ਼ਬੂਤ ਹੋਣਗੀਆਂ ਤਾਂ ਪਰਿਵਾਰ, ਪਿੰਡ ਅਤੇ ਸੂਬੇ ਦੀ ਅਰਥਵਿਵਸਥਾ ਵੀ ਮਜ਼ਬੂਤ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande