ਆਸਟ੍ਰੇਲੀਆ ’ਚ ਸੜਕ ਹਾਦਸੇ ’ਚ ਬਟਾਲਾ ਦੇ ਨੌਜਵਾਨ ਦੀ ਮੌਤ
ਬਟਾਲਾ, 10 ਅਗਸਤ (ਹਿੰ.ਸ.)| ਆਸਟ੍ਰੇਲੀਆ ਦੇ ਮੈਲਬਰਨ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਬਟਾਲਾ ਦੇ ਰਹਿਣ ਵਾਲੇ ਸਨੇਹਪਾਲ ਸਿੰਘ (36) ਦੀ ਮੌਤ ਹੋ ਗਈ। ਸਨੇਹਪਾਲ ਦੇ ਮਾਮਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਨੂੰ ਵਾਪਰਿਆ। ਸਨੇਹਪਾਲ ਨੇ ਆਪਣੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਕੀਤੀ ਹੋਈ ਸੀ ਅ
ਮ੍ਰਿਤਕ ਸਨੇਹਪਾਲ ਸਿੰਘ ਦੀ ਫਾਈਲ ਫੋਟੋ।


ਬਟਾਲਾ, 10 ਅਗਸਤ (ਹਿੰ.ਸ.)| ਆਸਟ੍ਰੇਲੀਆ ਦੇ ਮੈਲਬਰਨ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਬਟਾਲਾ ਦੇ ਰਹਿਣ ਵਾਲੇ ਸਨੇਹਪਾਲ ਸਿੰਘ (36) ਦੀ ਮੌਤ ਹੋ ਗਈ। ਸਨੇਹਪਾਲ ਦੇ ਮਾਮਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਨੂੰ ਵਾਪਰਿਆ। ਸਨੇਹਪਾਲ ਨੇ ਆਪਣੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਕੀਤੀ ਹੋਈ ਸੀ ਅਤੇ ਉਹ ਕਾਰ ਅੰਦਰ ਬੈਠਾ ਸੀ। ਇਸੇ ਦੌਰਾਨ ਪਿੱਛੋਂ ਆ ਰਹੇ ਇੱਕ ਭਾਰੀ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਨੇਹਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ।ਸਨੇਹਪਾਲ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਅਤੇ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ। ਉਹ ਪਿਛਲੇ 11 ਸਾਲਾਂ ਤੋਂ ਆਸਟ੍ਰੇਲੀਆ ਵਿੱਚ ਰਹਿ ਰਿਹਾ ਸੀ ਅਤੇ ਮੈਲਬਰਨ ਦੀ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦਾ ਸੀ। ਕਰੀਬ ਡੇਢ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ। ਉਸ ਦੀ ਪਤਨੀ ਵੀ ਮੈਲਬਰਨ ਵਿੱਚ ਡੈਂਟਲ ਸਰਜਨ ਵਜੋਂ ਕੰਮ ਕਰਦੀ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਨੇਹਪਾਲ ਬਹੁਤ ਜ਼ਿੰਮੇਵਾਰ ਡਰਾਈਵਰ ਸੀ। ਉਹ ਪਿਛਲੇ 11 ਸਾਲਾਂ ਤੋਂ ਆਸਟ੍ਰੇਲੀਆ ਵਿੱਚ ਵਾਹਨ ਚਲਾ ਰਿਹਾ ਸੀ, ਪਰ ਤੇਜ਼ ਰਫ਼ਤਾਰ ਜਾਂ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਸਬੰਧੀ ਉਸ ਦੀ ਕਦੇ ਕੋਈ ਸ਼ਿਕਾਇਤ ਨਹੀਂ ਮਿਲੀ। ਪਰਿਵਾਰ ਨੇ ਕਿਹਾ ਕਿ ਅਣਪਛਾਤੇ ਭਾਰੀ ਵਾਹਨ ਦੀ ਟੱਕਰ ਨੇ ਪਲ ਭਰ ਵਿੱਚ ਉਨ੍ਹਾਂ ਦਾ ਹੱਸਦਾ-ਖੇਡਦਾ ਪਰਿਵਾਰ ਉਜਾੜ ਦਿੱਤਾ।ਸਨੇਹਪਾਲ ਦੀ ਮੌਤ ਦੀ ਖ਼ਬਰ ਮਿਲਦੇ ਹੀ ਬਟਾਲਾ ਸਥਿਤ ਪਰਿਵਾਰ ਵਿੱਚ ਮਾਤਮ ਛਾ ਗਿਆ। ਉਸ ਦੇ ਮਾਤਾ-ਪਿਤਾ ਦੇ ਨਾਲ ਭੈਣ ਅਤੇ ਜੀਜਾ ਵੀ ਇਸ ਦੁੱਖ ਦੀ ਘੜੀ ਵਿੱਚ ਮੌਜੂਦ ਹਨ। ਹਾਦਸੇ ਦੀ ਖ਼ਬਰ ਮਿਲਣ ਤੋਂ ਬਾਅਦ ਕੈਨੇਡਾ ਵਿੱਚ ਰਹਿ ਰਹੀ ਉਸ ਦੀ ਵੱਡੀ ਭੈਣ ਆਸਟ੍ਰੇਲੀਆ ਲਈ ਰਵਾਨਾ ਹੋ ਗਈ ਹੈ। ਇਸ ਤੋਂ ਇਲਾਵਾ ਉਸ ਦੀ ਦੂਜੀ ਵੱਡੀ ਭੈਣ ਵੀ ਆਪਣੇ ਪਰਿਵਾਰ ਸਮੇਤ ਆਸਟ੍ਰੇਲੀਆ ਦੇ ਇਸੇ ਸ਼ਹਿਰ ਅਤੇ ਇਲਾਕੇ ਵਿੱਚ ਰਹਿੰਦੀ ਹੈ।ਪਿੰਡ ਅਤੇ ਇਲਾਕੇ ਦੇ ਲੋਕ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਭਾਰਤ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਨੇਹਪਾਲ ਸਿੰਘ ਦਾ ਪਾਰਥਿਵ ਸਰੀਰ ਜਲਦ ਤੋਂ ਜਲਦ ਆਸਟ੍ਰੇਲੀਆ ਤੋਂ ਬਟਾਲਾ ਲਿਆਉਣ ਲਈ ਹਰ ਸੰਭਵ ਮਦਦ ਕੀਤੀ ਜਾਵੇ, ਤਾਂ ਜੋ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande