ਫਿਰੋਜ਼ਪੁਰ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀਬਾਰੀ ’ਚ ਦੋਵੇਂ ਮੁਲਜ਼ਮ ਜ਼ਖ਼ਮੀ
ਫਿਰੋਜ਼ਪੁਰ, 10 ਅਗਸਤ (ਹਿੰ.ਸ.)| ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਬਰਾ ਬੰਨ੍ਹ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਤਾਬਕ ਇਸ ਦੌਰਾਨ ਦੋਵਾਂ ਨੇ ਪੁਲਿਸ ’ਤ
ਮੁਕਾਬਲੇ ਵਾਲੀ ਥਾਂ ’ਤੇ ਜਾਂਚ ਕਰਦੇ ਹੋਏ ਪੁਲਿਸ ਅਧਿਕਾਰੀ।


ਫਿਰੋਜ਼ਪੁਰ, 10 ਅਗਸਤ (ਹਿੰ.ਸ.)| ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਬਰਾ ਬੰਨ੍ਹ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਟੀਮ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਮੁਤਾਬਕ ਇਸ ਦੌਰਾਨ ਦੋਵਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੌਰਾਨ ਕੁਝ ਗੋਲੀਆਂ ਪੁਲਿਸ ਦੀ ਗੱਡੀ ਨੂੰ ਵੀ ਲੱਗੀਆਂ।ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਮੁਕਾਬਲੇ ਦੌਰਾਨ ਕਰੀਬ ਛੇ ਰਾਊਂਡ ਫਾਇਰ ਹੋਣ ਦੀ ਜਾਣਕਾਰੀ ਹੈ। ਜ਼ਖ਼ਮੀ ਦੋਵਾਂ ਨੂੰ ਪੁਲਿਸ ਵੱਲੋਂ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਫਿਰੋਜ਼ਪੁਰ ਦੇ ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਜ਼ੀਰਾ ਅਤੇ ਥਾਣਾ ਮੱਲਾਂਵਾਲਾ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਸਬਰਾ ਬੰਨ੍ਹ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਹਰਜੀਤ ਸਿੰਘ ਵਾਸੀ ਤਲਵੰਡੀ ਸੋਭਾ, ਥਾਣਾ ਪੱਟੀ ਅਤੇ ਦਿਲਬਾਗ ਸਿੰਘ ਵਾਸੀ ਜੋਗੇ ਵਾਲਾ, ਮੋਟਰਸਾਈਕਲ ’ਤੇ ਉੱਥੇ ਪਹੁੰਚੇ।ਪੁਲਿਸ ਨੇ ਦੋਵਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਪੁਲਿਸ ਮੁਤਾਬਕ ਉਨ੍ਹਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਰੋਕਣ ’ਤੇ ਦੋਵਾਂ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਗੋਲੀਆਂ ਪੁਲਿਸ ਦੀ ਗੱਡੀ ਨੂੰ ਵੀ ਲੱਗੀਆਂ। ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ, ਜਿਸ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਫਿਲਹਾਲ ਦੋਵੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਪਹਿਲਾਂ ਕਿਹੜੀਆਂ ਵਾਰਦਾਤਾਂ ਵਿੱਚ ਸ਼ਾਮਲ ਰਹੇ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਦੋਵਾਂ ਦੇ ਪਿਛਲੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande