ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ: ਪੰਜਾਬ ਪੁਲਿਸ ਨੇ ਚੰਡੀਗੜ੍ਹ ਅਦਾਲਤ ’ਚ ਸੀਲਬੰਦ ਲਿਫਾਫੇ ’ਚ ਦਾਖ਼ਲ ਕੀਤੀ ਜਾਂਚ ਦੀ ਸਟੇਟਸ ਰਿਪੋਰਟ
ਚੰਡੀਗੜ੍ਹ, 10 ਅਗਸਤ (ਹਿੰ.ਸ.)| ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀ ਲੰਬਿਤ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਖ਼ਲ ਕੀਤੀ ਹੈ। ਅਭਿਯੋਜਨ ਪੱਖ ਵੱਲੋਂ ਇਹ ਰਿਪੋਰਟਾਂ ਸੀਲਬੰਦ ਲਿਫਾਫਿਆਂ ਵਿੱਚ ਅਦਾਲਤ ਦੇ ਸਾਹਮਣੇ ਪੇਸ਼ ਕੀਤੀਆਂ ਗਈਆਂ। ਅਦਾਲਤ
ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ: ਪੰਜਾਬ ਪੁਲਿਸ ਨੇ ਚੰਡੀਗੜ੍ਹ ਅਦਾਲਤ ’ਚ ਸੀਲਬੰਦ ਲਿਫਾਫੇ ’ਚ ਦਾਖ਼ਲ ਕੀਤੀ ਜਾਂਚ ਦੀ ਸਟੇਟਸ ਰਿਪੋਰਟ


ਚੰਡੀਗੜ੍ਹ, 10 ਅਗਸਤ (ਹਿੰ.ਸ.)| ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਨਾਲ ਜੁੜੀ ਲੰਬਿਤ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਨੇ ਚੰਡੀਗੜ੍ਹ ਦੀ ਅਦਾਲਤ ਵਿੱਚ ਸਟੇਟਸ ਰਿਪੋਰਟ ਦਾਖ਼ਲ ਕੀਤੀ ਹੈ। ਅਭਿਯੋਜਨ ਪੱਖ ਵੱਲੋਂ ਇਹ ਰਿਪੋਰਟਾਂ ਸੀਲਬੰਦ ਲਿਫਾਫਿਆਂ ਵਿੱਚ ਅਦਾਲਤ ਦੇ ਸਾਹਮਣੇ ਪੇਸ਼ ਕੀਤੀਆਂ ਗਈਆਂ। ਅਦਾਲਤ ਨੇ ਰਿਪੋਰਟਾਂ ਨੂੰ ਖੋਲ੍ਹ ਕੇ ਉਨ੍ਹਾਂ ਦਾ ਰੀਵੀਉ ਕੀਤਾ ਅਤੇ ਇਸ ਤੋਂ ਬਾਅਦ ਰਿਪੋਰਟਾਂ ਨੂੰ ਮੁੜ ਸੀਲਬੰਦ ਕਰਕੇ ਸੁਰੱਖਿਅਤ ਹਿਰਾਸਤ ਵਿੱਚ ਰੱਖਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ 18 ਜੁਲਾਈ 2026 ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਅਭਿਯੋਜਨ ਪੱਖ ਨੂੰ ਲੰਬਿਤ ਜਾਂਚ ਸਬੰਧੀ ਅਗਲੀ ਸੁਣਵਾਈ ’ਤੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਭਿਯੋਜਨ ਪੱਖ ਨੇ 1 ਅਗਸਤ 2026 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਨਾਲ ਸਬੰਧਤ ਲੰਬਿਤ ਜਾਂਚ ਦੀਆਂ ਸਟੇਟਸ ਰਿਪੋਰਟਾਂ ਅਦਾਲਤ ਵਿੱਚ ਪੇਸ਼ ਕੀਤੀਆਂ।

ਕੋਟਕਪੂਰਾ ਗੋਲੀਕਾਂਡ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਤ ਮਾਮਲਿਆਂ ਦਾ ਟਰਾਇਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਅਪ੍ਰੈਲ 2026 ਵਿੱਚ ਪੰਜਾਬ ਤੋਂ ਸੈਸ਼ਨ ਕੋਰਟ, ਚੰਡੀਗੜ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਇਹ ਮਾਮਲੇ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਹੋਏ ਪ੍ਰਦਰਸ਼ਨਾਂ ਅਤੇ ਪੁਲਿਸ ਕਾਰਵਾਈ ਨਾਲ ਸਬੰਧਤ ਹਨ।

14 ਅਕਤੂਬਰ 2015 ਨੂੰ ਕੋਟਕਪੂਰਾ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਜੂਨ ਅਤੇ ਸਤੰਬਰ 2015 ਵਿੱਚ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਪਿੰਡਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਇਸੇ ਦੌਰਾਨ ਬਹਿਬਲ ਕਲਾਂ ਵਿੱਚ ਹੋਈ ਪੁਲਿਸ ਫਾਇਰਿੰਗ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ, ਜਦਕਿ ਕੋਟਕਪੂਰਾ ਗੋਲੀਕਾਂਡ ਵਿੱਚ ਕਈ ਲੋਕ ਜ਼ਖਮੀ ਹੋਏ ਸਨ।

ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਚਰਨਜੀਤ ਸਿੰਘ ਸ਼ਰਮਾ, ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਮਾਨ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਮੁਲਜ਼ਮ ਹਨ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਮੁਲਜ਼ਮ ਹਨ। ਅਦਾਲਤ ਵੱਲੋਂ ਸਟੇਟਸ ਰਿਪੋਰਟਾਂ ਦਾ ਰੀਵਿਉ ਕਰਨ ਤੋਂ ਬਾਅਦ ਉਨ੍ਹਾਂ ਨੂੰ ਮੁੜ ਸੀਲ ਕਰਕੇ ਸੁਰੱਖਿਅਤ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande