ਬਟਾਲਾ ਦੇ ਪਿੰਡ ਡੁੱਡੀਪੁਰ ਤੋਂ ਅਕਾਲੀ ਦਲ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ
ਬਟਾਲਾ, 10 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ’ਚ ਆਪ ’ਚ ਸ਼ਾਮਲ ਹੁੰਦੇ ਹੋਏ ਅਕਾਲੀ ਦਲ ਦੇ ਪਰਿਵਾਰ।


ਬਟਾਲਾ, 10 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਿੰਡ ਡੁੱਡੀਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ‘ਆਪ’ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਅਤੇ ਹਰੇਕ ਵਰਗ ਦੇ ਹਿੱਤ ਵਿੱਚ ਲਏ ਗਏ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਨਾਲ ਜੁੜੇ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਿਅਕਤੀ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਲੋਕਾਂ ਨੇ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਲੋਕਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ, 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਆਮ ਆਦਮੀ ਕਲੀਨਿਕ, ‘ਸਕੂਲ ਆਫ਼ ਐਮੀਨੈਂਸ’ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮਿਆਦ ਪੂਰੀ ਕਰ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਸਮੇਤ ਲੋਕ ਹਿੱਤ ਵਿੱਚ ਕਈ ਫ਼ੈਸਲੇ ਲਏ ਗਏ ਹਨ।‘ਆਪ’ ਵਿੱਚ ਸ਼ਾਮਲ ਹੋਏ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪਰਿਵਾਰਾਂ ਨੇ ਕਿਹਾ ਕਿ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਲੋਕ ਹਿੱਤ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖਦਿਆਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਪਿੰਡ ਡੁੱਡੀਪੁਰ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande