ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਮਤਲਬ ਅਕਾਲੀ ਦਲ ਨਾਲ ਗਠਜੋੜ ਨਹੀਂ: ਨਾਇਬ ਸੈਣੀ
ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਹਰਿਆਣਾ ਦੀ ਚਿੰਤਾ ਕਰ ਰਹੇ ਨੇ ਮਾਨਭਾਜਪਾ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈਚੰਡੀਗੜ੍ਹ, 10 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ


ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਹਰਿਆਣਾ ਦੀ ਚਿੰਤਾ ਕਰ ਰਹੇ ਨੇ ਮਾਨਭਾਜਪਾ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈਚੰਡੀਗੜ੍ਹ, 10 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਮਤਲਬ ਗਠਜੋੜ ਨਹੀਂ ਹੁੰਦਾ। ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਹਨ। ਅਕਾਲੀ ਦਲ ਪੰਜਾਬ ਦੀ ਪ੍ਰਮੁੱਖ ਪਾਰਟੀ ਹੈ। ਸੁਖਬੀਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਚਿੰਤਾ ਕਰਦਿਆਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਗੱਲ ਕੀਤੀ ਹੈ। ਇਸ ਦਾ ਇਹ ਮਤਲਬ ਨਹੀਂ ਕਿ ਪੰਜਾਬ ਵਿੱਚ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਹੋਵੇਗਾ। ਭਾਰਤੀ ਜਨਤਾ ਪਾਰਟੀ ਦਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੋ ਚੁੱਕਾ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ਼ ਕੱਸਦਿਆਂ ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੇ ਮੁੱਖ ਮੰਤਰੀ ਹੁਣ ਹਰਿਆਣਾ ਦੀ ਚਿੰਤਾ ਕਰ ਰਹੇ ਹਨ। ਹੁਣ ਤਾਂ ਭਗਵੰਤ ਮਾਨ ਨੂੰ ਸੁਪਨੇ ਵਿੱਚ ਵੀ ਹਰਿਆਣਾ ਦਾ ਮੁੱਖ ਮੰਤਰੀ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਦੇਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਵਿੱਚੋਂ ਕਿੰਨੇ ਵਾਅਦੇ ਪੂਰੇ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਚੋਣਾਂ ਨੇੜੇ ਆਉਣ ’ਤੇ ਲੋਕਾਂ ਨੂੰ ਮੁੜ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਕੁਝ ਹੀ ਮਹੀਨੇ ਬਾਕੀ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੱਡੇ ਮੰਚਾਂ ਤੋਂ ਹੁਣ ਪੈਨਸ਼ਨ ਦੇ ਇੱਕ-ਦੋ ਮਹੀਨਿਆਂ ਦੇ ਪੈਸੇ ਪਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਔਰਤਾਂ ਨੂੰ ਲਾਭ ਦੇਣਾ ਹੀ ਸੀ ਤਾਂ ਪਹਿਲੇ ਸਾਲ ਤੋਂ ਹੀ ਕਿਉਂ ਨਹੀਂ ਦਿੱਤਾ ਗਿਆ।ਨਾਇਬ ਸੈਣੀ ਨੇ ਆਮ ਆਦਮੀ ਪਾਰਟੀ ਦੇ ‘ਕੱਟੜ ਇਮਾਨਦਾਰ’ ਹੋਣ ਦੇ ਦਾਅਵੇ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਿੰਦੀ ਸੀ, ਪਰ ਅੱਜ ਪੰਜਾਬ ਦੀ ਹਾਲਤ ਦੇਖ ਕੇ ਸਮਝ ਨਹੀਂ ਆਉਂਦਾ ਕਿ ਆਖਿਰ ਇਹ ਕਿਹੋ ਜਿਹੀ ਇਮਾਨਦਾਰੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਨੇ ਪੰਜਾਬ ਦੇ ਲੋਕਾਂ ਦਾ ਸ਼ੋਸ਼ਣ ਕੀਤਾ ਅਤੇ ਹੁਣ ਆਮ ਆਦਮੀ ਪਾਰਟੀ ਨੇ ਉਸ ਤੋਂ ਵੀ ਅੱਗੇ ਵੱਧ ਕੇ ਸ਼ੋਸ਼ਣ ਕੀਤਾ ਹੈ।ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਰਿਆਣਾ ਵਿੱਚ ਕਥਿਤ ਪੇਪਰ ਲੀਕ ਗੈਂਗ ਨੂੰ ਲੈ ਕੇ ਦਿੱਤੇ ਬਿਆਨ ’ਤੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਭਿਵਾਨੀ ਵਿੱਚ ਕੋਈ ਪੇਪਰ ਲੀਕ ਗੈਂਗ ਚੱਲ ਰਿਹਾ ਹੈ ਤਾਂ ਪੰਜਾਬ ਸਰਕਾਰ ਆਪਣੀ ਪੁਲਿਸ ਰਾਹੀਂ ਕਾਰਵਾਈ ਕਿਉਂ ਨਹੀਂ ਕਰਵਾਉਂਦੀ। ਉਨ੍ਹਾਂ ਕਿਹਾ ਕਿ ਬਿਨਾਂ ਤੱਥਾਂ ਦੇ ਦੋਸ਼ ਲਗਾਉਣਾ ਅਤੇ ਸਿਆਸੀ ਬਿਆਨਬਾਜ਼ੀ ਕਰਨਾ ਠੀਕ ਨਹੀਂ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande