ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’ ਕਰਵਾਈ
ਬਟਾਲਾ, 10 ਅਗਸਤ (ਹਿੰ.ਸ.)| ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’ ਕਰਵਾਈ ਗ
ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ਕਰਵਾਈ ‘ਮਦਰ ਵਰਕਸ਼ਾਪ’ ਦੌਰਾਨ ਅਧਿਆਪਕ ਤੇ ਵਿਦਿਆਰਥੀ।


ਬਟਾਲਾ, 10 ਅਗਸਤ (ਹਿੰ.ਸ.)| ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਦੀ ਅਗਵਾਈ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-1 ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸਰੂਪਵਾਲੀ ਕਲਾਂ ਵਿਖੇ ‘ਮਦਰ ਵਰਕਸ਼ਾਪ’ ਕਰਵਾਈ ਗਈ।

ਵਰਕਸ਼ਾਪ ਦੌਰਾਨ ਪ੍ਰਥਮ ਦੀ ਕੋਆਰਡੀਨੇਟਰ ਮੈਡਮ ਪੂਜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਪੜ੍ਹ ਰਹੇ ਬੱਚਿਆਂ ਦੀਆਂ ਮਾਵਾਂ ਨਾਲ ਸਿੱਖਣ-ਸਿਖਾਉਣ ਸਮੱਗਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਮੈਡਮ ਪੂਜਾ ਨੇ ਦੱਸਿਆ ਕਿ ਵਰਕਸ਼ਾਪ ਦਾ ਮੁੱਖ ਉਦੇਸ਼ ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਸਿੱਖਣ ਸਮੱਗਰੀ ਅਤੇ ਹੱਥੋਂ ਤਿਆਰ ਕੀਤੀ ਸਮੱਗਰੀ ਦੀ ਵਰਤੋਂ ਬਾਰੇ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਬੱਚਿਆਂ ਨੂੰ ਖੇਡ-ਵਿਧੀ ਰਾਹੀਂ ਆਸਾਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਿਖਲਾਈ ਦੇ ਸਕਣ। ਵਰਕਸ਼ਾਪ ਦੌਰਾਨ ਹਾਜ਼ਰ ਵਿਦਿਆਰਥੀਆਂ ਦੀਆਂ ਮਾਵਾਂ ਕੋਲੋਂ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਇਸ ਮੌਕੇ ਦੱਸਿਆ ਗਿਆ ਕਿ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਸਿੱਖਿਆ ਦੀ ਮਜ਼ਬੂਤ ਨੀਂਹ ਰੱਖਣ ਲਈ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਜਮਾਤਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਜਮਾਤਾਂ ਵਿੱਚ ਬੱਚਿਆਂ ਨੂੰ ਖੇਡ-ਵਿਧੀ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ, ਜਿਸ ਨਾਲ ਉਨ੍ਹਾਂ ਦੇ ਸਿੱਖਣ ਦੇ ਨਾਲ-ਨਾਲ ਰਚਨਾਤਮਕ ਅਤੇ ਸਮਾਜਿਕ ਹੁਨਰਾਂ ਦਾ ਵਿਕਾਸ ਵੀ ਹੁੰਦਾ ਹੈ। ਵਰਕਸ਼ਾਪ ਦੌਰਾਨ ਸਕੂਲ ਸਟਾਫ਼ ਮੈਂਬਰ ਲਖਬੀਰ ਸਿੰਘ, ਸ਼ਰਨਜੀਤ ਕੌਰ, ਅਮਰਜੀਤ ਕੌਰ ਅਤੇ ਆਂਗਣਵਾੜੀ ਵਰਕਰ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande