ਪੀਐਸਐਮਐਸਯੂ ਦਾ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ, 17-18 ਅਗਸਤ ਨੂੰ ਪੂਰਨ ਹੜਤਾਲ ਦੀ ਚਿਤਾਵਨੀ
ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਸਟੇਟ ਮਿਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਇੱਕ ਅਹਿਮ ਸੂਬਾ ਪੱਧਰੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ 5-6 ਅਗਸਤ ਦੀ ਪੈਨ-ਡਾਊਨ ਹੜਤਾਲ ਅਤੇ 7 ਅਗਸਤ ਨੂੰ ਚੰਡੀਗੜ
ਪੀਐਸਐਮਐਸਯੂ ਦਾ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ, 17-18 ਅਗਸਤ ਨੂੰ ਪੂਰਨ ਹੜਤਾਲ ਦੀ ਚਿਤਾਵਨੀ


ਚੰਡੀਗੜ੍ਹ, 10 ਅਗਸਤ (ਹਿੰ.ਸ.)| ਪੰਜਾਬ ਸਟੇਟ ਮਿਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਇੱਕ ਅਹਿਮ ਸੂਬਾ ਪੱਧਰੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ 5-6 ਅਗਸਤ ਦੀ ਪੈਨ-ਡਾਊਨ ਹੜਤਾਲ ਅਤੇ 7 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਈ ਮਹਾ-ਰੈਲੀ ਦੀ ਸਮੀਖਿਆ ਕੀਤੀ ਗਈ। ਯੂਨੀਅਨ ਨੇ ਦੋਵਾਂ ਪ੍ਰੋਗਰਾਮਾਂ ਦੀ ਸਫਲਤਾ ’ਤੇ ਸੰਤੁਸ਼ਟੀ ਪ੍ਰਗਟ ਕੀਤੀ। ਹਾਲਾਂਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਹਾ-ਰੈਲੀ ਵਿੱਚ ਸ਼ਾਮਲ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ‘ਐਂਟੀ-ਸਟੇਟ’ ਕਹੇ ਜਾਣ ’ਤੇ ਯੂਨੀਅਨ ਨੇ ਸਖ਼ਤ ਰੁਖ ਅਪਣਾਇਆ ਹੈ। ਯੂਨੀਅਨ ਵੱਲੋਂ ਇਸ ਬਿਆਨ ਦੀ ਨਿੰਦਾ ਕਰਦਿਆਂ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈ ਪੜਾਵਾਂ ਵਿੱਚ ਅੰਦੋਲਨ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ।ਯੂਨੀਅਨ ਵੱਲੋਂ 11 ਅਗਸਤ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਮੁਲਾਜ਼ਮ ਹੱਥਾਂ ਵਿੱਚ ਰਾਸ਼ਟਰੀ ਝੰਡਾ ਲੈ ਕੇ ‘ਭਾਰਤ ਮਾਤਾ ਦੀ ਜੈ’ ਅਤੇ ‘ਵੰਦੇ ਮਾਤਰਮ’ ਦੇ ਨਾਅਰੇ ਲਗਾਉਣਗੇ। ਇਸ ਦੇ ਨਾਲ ਹੀ ਦਫ਼ਤਰੀ ਟੇਬਲਾਂ ਅਤੇ ਕੁਰਸੀਆਂ ’ਤੇ ਤਿਰੰਗਾ ਲਗਾਇਆ ਜਾਵੇਗਾ।ਯੂਨੀਅਨ ਨੇ ਕਿਹਾ ਹੈ ਕਿ ਜੇਕਰ 12 ਅਗਸਤ ਤੱਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਪਣੇ ਬਿਆਨ ਸਬੰਧੀ ਕੋਈ ਕਾਰਵਾਈ ਨਹੀਂ ਕਰਦੇ ਤਾਂ 13 ਅਗਸਤ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਹਰਪਾਲ ਸਿੰਘ ਚੀਮਾ ਦੇ ਪੁਤਲੇ ਫੂਕੇ ਜਾਣਗੇ।ਯੂਨੀਅਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 17 ਅਤੇ 18 ਅਗਸਤ ਨੂੰ ਸੂਬਾ ਪੱਧਰੀ ਦੋ ਦਿਨਾਂ ਦੀ ਪੂਰਨ ਪੈਨ-ਡਾਊਨ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਯੂਨੀਅਨ ਮੁਤਾਬਕ ਇਸ ਦੌਰਾਨ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਠੱਪ ਰਹੇਗਾ।ਪੀਐਸਐਮਐਸਯੂ ਨੇ ਮੰਗ ਕੀਤੀ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਪਣਾ ਬਿਆਨ ਵਾਪਸ ਲੈਣ ਅਤੇ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਯੂਨੀਅਨ ਨੇ ਕਿਹਾ ਕਿ ਮੁਲਾਜ਼ਮਾਂ ਨੂੰ ‘ਐਂਟੀ-ਸਟੇਟ’ ਕਹਿਣਾ ਉਨ੍ਹਾਂ ਦੇ ਸੰਘਰਸ਼ ਦਾ ਅਪਮਾਨ ਹੈ।ਮੁਲਾਜ਼ਮ ਜਥੇਬੰਦੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਦੇ ਹਵਾਲੇ ਨਾਲ ਮੰਗ ਕੀਤੀ ਹੈ ਕਿ 15 ਅਗਸਤ ਤੱਕ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ।ਯੂਨੀਅਨ ਨੇ ਮੁੱਖ ਮੰਤਰੀ ਵੱਲੋਂ 27 ਅਗਸਤ ਲਈ ਪ੍ਰਸਤਾਵਿਤ ਗੱਲਬਾਤ ਦੀ ਮੀਟਿੰਗ ਨੂੰ ਵੀ ਰੱਦ ਕਰ ਦਿੱਤਾ ਹੈ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਮੁਲਾਜ਼ਮ ਹੁਣ ਹੋਰ ਲੰਬਾ ਇੰਤਜ਼ਾਰ ਕਰਨ ਦੇ ਮੂਡ ਵਿੱਚ ਨਹੀਂ ਹਨ ਅਤੇ ਆਪਣੀਆਂ ਮੰਗਾਂ ਦਾ ਤੁਰੰਤ ਹੱਲ ਚਾਹੁੰਦੇ ਹਨ। ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande