ਪੈਨਸ਼ਨਰਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜਤਾਇਆ ਰੋਸ, ਸੰਘਰਸ਼ ਤੇਜ਼ ਕਰਨ ਦਾ ਐਲਾਨ
ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਹਿੰ.ਸ.)| ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ’ਚ ਸੰਬੋਧਨ ਕਰਦੇ ਹੋਏ ਪ੍ਰਧਾਨ ਕਰਮਜੀਤ ਸ਼ਰਮਾ।


ਸ੍ਰੀ ਮੁਕਤਸਰ ਸਾਹਿਬ, 10 ਅਗਸਤ (ਹਿੰ.ਸ.)| ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਬਚਾਓ ਮੋਰਚਾ ਦੇ ਆਗੂ ਬਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੀਟਿੰਗ ਦੀ ਸ਼ੁਰੂਆਤ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸੇਵਾਮੁਕਤ ਡੀਐੱਸਪੀ ਦਰਸ਼ਨ ਸਿੰਘ ਚੱਕ ਸ਼ੇਰੇਵਾਲਾ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਹਾਜ਼ਰ ਮੈਂਬਰਾਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ।ਇਸ ਮੌਕੇ ਜਸਵੰਤ ਸਿੰਘ ਬਰਾੜ ਭਾਗਸਰ, ਇੰਦਰਪਾਲ ਸਿੰਘ ਸੰਧੂ, ਬਲਵਿੰਦਰ ਸਿੰਘ ਅਤੇ ਜਸਪਾਲ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਮੁੱਖ ਮਹਿਮਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਇਤਿਹਾਸਕ ਸੰਘਰਸ਼ ਹੈ, ਜੋ ਸਰਕਾਰ ਨੂੰ ਆਪਣੀਆਂ ਨੀਤੀਆਂ ’ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕਰੇਗਾ।ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਥਿਤ ਮੁਲਾਜ਼ਮ ਅਤੇ ਪੈਨਸ਼ਨਰ ਮਾਰੂ ਨੀਤੀਆਂ ਕਾਰਨ ਪੰਜਾਬ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਬਰ ਦਾ ਪਿਆਲਾ ਭਰ ਚੁੱਕਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਲਈ ਨੁਕਸਾਨਦਾਇਕ ਸਾਬਤ ਹੋਣਗੀਆਂ।ਉਨ੍ਹਾਂ ਕਿਹਾ ਕਿ ਪੈਨਸ਼ਨਰ ਅਤੇ ਮੁਲਾਜ਼ਮ ਡੀਏ ਦੀਆਂ ਬਕਾਇਆ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਵਾਲੀ ਸਰਕਾਰ ਨੂੰ ਸਿਆਸੀ ਜਵਾਬ ਦੇਣਗੇ। ਕਰਮਜੀਤ ਸ਼ਰਮਾ ਨੇ ਚੰਡੀਗੜ੍ਹ ਰੈਲੀ ਵਿੱਚ ਸ਼ਾਮਲ ਹੋਏ ਸਮੂਹ ਪੈਨਸ਼ਨਰਾਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਣ ਦੀ ਅਪੀਲ ਕੀਤੀ।ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਸ ਮਹੀਨੇ ਜਨਮ ਦਿਨ ਮਨਾਉਣ ਵਾਲੇ ਕੁਲਦੀਪ ਸਿੰਘ ਬਰਾੜ ਅਤੇ ਇਕਬਾਲ ਸਿੰਘ ਪ੍ਰਿੰਸੀਪਲ ਨੂੰ ਵਧਾਈ ਦਿੱਤੀ ਗਈ। ਦੋਵਾਂ ਨੂੰ ਹਾਰ ਪਾ ਕੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ।ਇਸ ਮੌਕੇ ਇਕਬਾਲ ਸਿੰਘ ਨੇ ਗੀਤ ਪੇਸ਼ ਕਰਕੇ ਹਾਜ਼ਰ ਪੈਨਸ਼ਨਰਾਂ ਦਾ ਮਨੋਰੰਜਨ ਕੀਤਾ। ਮੀਟਿੰਗ ਵਿੱਚ ਹਰਨੇਕ ਸਿੰਘ ਗਿੱਲ, ਮਲਕੀਤ ਸਿੰਘ ਸਰਾਂ, ਹਰਨਾਮ ਚੰਦ, ਬਲਰਾਜ ਸਿੰਘ, ਲਖਵਿੰਦਰ ਸਿੰਘ, ਟੇਕ ਸਿੰਘ, ਅੰਗਰੇਜ਼ ਸਿੰਘ, ਇੰਦਰਪਾਲ ਸਿੰਘ, ਜੱਗਾ ਸਿੰਘ, ਕਰਨੈਲ ਸਿੰਘ, ਰਣਜੀਤ ਸਿੰਘ, ਜਸਪਾਲ ਸਿੰਘ, ਹਜੂਰ ਸਿੰਘ, ਬਲਜੀਤ ਸਿੰਘ ਅਰੋੜਾ, ਰਜਿੰਦਰ ਪਾਲ, ਨਗਿੰਦਰ ਸਿੰਘ, ਸ਼ਾਮ ਲਾਲ, ਰੋਸ਼ਨ ਲਾਲ ਅਤੇ ਕਸ਼ਮੀਰੀ ਲਾਲ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande