ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਪੌਦੇ ਲਗਾਏ
ਬਟਾਲਾ, 10 ਅਗਸਤ (ਹਿੰ.ਸ.)| ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਵੱਲੋਂ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਏ.ਐਸ. 1) ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਕੂਲਾਂ ਵਿੱਚ ਪੌਦੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੱਤਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾ
ਵਿਦਿਆਰਥੀਆਂ ਨੂੰ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਬੂਟੇ ਵੰਡਦੇ ਹੋਏ।


ਬਟਾਲਾ, 10 ਅਗਸਤ (ਹਿੰ.ਸ.)| ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਵੱਲੋਂ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਏ.ਐਸ. 1) ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਕੂਲਾਂ ਵਿੱਚ ਪੌਦੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਸੱਤਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਫੋਰਮ ਦੇ ਮੈਂਬਰਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਪੌਦੇ ਲਗਾਉਣ ਦਾ ਫੈਸਲਾ ਕੀਤਾ ਸੀ। ਇਸ ਦੇ ਚੱਲਦਿਆਂ ਫੋਰਮ ਦੇ ਮੈਂਬਰਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਕਰਪੁਰਾ, ਸਰਕਾਰੀ ਮਿਡਲ ਸਕੂਲ ਅਕਰਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਚੰਦਕੇ, ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਸਰਫ਼, ਸਰਕਾਰੀ ਮਿਡਲ ਸਕੂਲ ਕੋਟਲ਼ਾ ਸਰਫ਼, ਸਰਕਾਰੀ ਪ੍ਰਾਇਮਰੀ ਸਕੂਲ ਛਿੱਥ, ਸਰਕਾਰੀ ਪ੍ਰਾਇਮਰੀ ਸਕੂਲ ਅਰਬਨ ਅਸਟੇਟ ਅਤੇ ਗਰੀਨ ਸਿਟੀ ਕਲੋਨੀ ਬਟਾਲਾ ਵਿਖੇ ਲਗਪਗ 250 ਪੌਦੇ ਲਗਾਏ ਅਤੇ ਵਿਦਿਆਰਥੀਆਂ ਨੂੰ ਵੰਡੇ ਗਏ।

ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਪੌਦਿਆਂ ਦੀ ਸੰਭਾਲ ਕਰਨ ਵਾਲੇ ਵਿਦਿਆਰਥੀਆਂ ਨੂੰ ਫੋਰਮ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਗੁਰਦਰਸ਼ਨ ਸਿੰਘ ਧਾਮੀ, ਪ੍ਰਿੰਸੀਪਲ ਨਾਨਕ ਸਿੰਘ, ਨਵਤੇਜਪਾਲ ਸਿੰਘ ਪਨੇਸਰ, ਕਸ਼ਮੀਰ ਸਿੰਘ ਛੀਨਾ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਕੁਲਵੰਤ ਸਿੰਘ ਸਟੇਟ ਐਵਾਰਡੀ, ਸਵਰਨ ਸਿੰਘ ਸਰੂਪਵਾਲੀ, ਕੁਲਵੰਤ ਸਿੰਘ ਬੇਦੀ, ਨਰਿੰਦਰ ਸਿੰਘ ਸੰਧੂ, ਅਜੈ ਮਹਾਜਨ, ਡਾ. ਗੁਰਵਿੰਦਰ ਸਿੰਘ ਰੰਧਾਵਾ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande