ਡੇਰਾ ਮੁਖੀ ਬਾਬਾ ਧਨਵੰਤ ਸਿੰਘ ਨੂੰ ਜਬਰ-ਜਨਾਹ ਮਾਮਲੇ ’ਚ 10 ਸਾਲ ਦੀ ਸਜ਼ਾ
ਹਾਈਕੋਰਟ ਨੇ ਹੇਠਲੀ ਅਦਾਲਤ ਦਾ ਫ਼ੈਸਲਾ ਰੱਖਿਆ ਬਰਕਰਾਰਪੀੜਤਾ ਨੂੰ 6 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮਚੰਡੀਗੜ੍ਹ, 11 ਅਗਸਤ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰੀਬ 26 ਸਾਲ ਪੁਰਾਣੇ ਜਬਰ-ਜਨਾਹ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਡੇਰਾ ਮੁਖੀ ਬਾਬਾ ਧਨਵੰਤ ਸਿੰਘ ਨੂੰ
ਡੇਰਾ ਮੁਖੀ ਬਾਬਾ ਧਨਵੰਤ ਸਿੰਘ ਨੂੰ ਜਬਰ-ਜਨਾਹ ਮਾਮਲੇ ’ਚ 10 ਸਾਲ ਦੀ ਸਜ਼ਾ


ਹਾਈਕੋਰਟ ਨੇ ਹੇਠਲੀ ਅਦਾਲਤ ਦਾ ਫ਼ੈਸਲਾ ਰੱਖਿਆ ਬਰਕਰਾਰਪੀੜਤਾ ਨੂੰ 6 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮਚੰਡੀਗੜ੍ਹ, 11 ਅਗਸਤ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰੀਬ 26 ਸਾਲ ਪੁਰਾਣੇ ਜਬਰ-ਜਨਾਹ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਡੇਰਾ ਮੁਖੀ ਬਾਬਾ ਧਨਵੰਤ ਸਿੰਘ ਨੂੰ ਸੁਣਾਈ ਗਈ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਪੀੜਤਾ ਨੂੰ 6 ਲੱਖ ਰੁਪਏ ਮੁਆਵਜ਼ਾ ਦੇਣ ਦੇ ਵੀ ਹੁਕਮ ਦਿੱਤੇ ਹਨ।ਮਾਮਲਾ 25 ਨਵੰਬਰ 2000 ਦੀ ਰਾਤ ਨਾਲ ਸਬੰਧਤ ਹੈ। ਕਰੀਬ 20 ਸਾਲਾ ਇੱਕ ਲੜਕੀ ਪੰਜਾਬ ਵਿੱਚ ਨਰਸਿੰਗ ਦੀ ਵਿਦਿਆਰਥਣ ਸੀ ਅਤੇ ਉਹ ਆਪਣਾ ਨਰਸਿੰਗ ਕੋਰਸ ਛੱਡਣ ਬਾਰੇ ਵਿਚਾਰ ਕਰ ਰਹੀ ਸੀ। ਉਸ ਦੇ ਮਾਤਾ-ਪਿਤਾ ਬਾਬਾ ਧਨਵੰਤ ਸਿੰਘ ਦੇ ਸ਼ਰਧਾਲੂ ਦੱਸੇ ਗਏ ਹਨ।ਪਰਿਵਾਰ ਚਾਹੁੰਦਾ ਸੀ ਕਿ ਲੜਕੀ ਆਪਣੀ ਪੜ੍ਹਾਈ ਜਾਰੀ ਰੱਖੇ। ਇਸ ਲਈ ਉਸ ਦੀ ਮਾਂ ਉਸ ਨੂੰ ਕਾਊਂਸਲਿੰਗ ਲਈ ਹੁਸ਼ਿਆਰਪੁਰ ਦੇ ਪਿੰਡ ਪੱਲੀਆਂ ਝਿੱਕੀ ਸਥਿਤ ਨੂਰ ਵਿਸ਼ਵ ਰੂਹਾਨੀ ਚੈਰੀਟੇਬਲ ਟਰੱਸਟ ਦੇ ਡੇਰੇ ਵਿੱਚ ਛੱਡ ਕੇ ਗਈ ਸੀ।ਪੀੜਤਾ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ, ਇਸ ਦੌਰਾਨ ਬਾਬਾ ਧਨਵੰਤ ਸਿੰਘ ਨੇ ਕਥਿਤ ਤੌਰ ’ਤੇ ਸਥਿਤੀ ਦਾ ਫਾਇਦਾ ਉਠਾਇਆ ਅਤੇ ਰਾਤ ਸਮੇਂ ਉਸ ਨਾਲ ਜਬਰ-ਜਨਾਹ ਕੀਤਾ।ਕੁਝ ਸਿੱਖ ਆਗੂਆਂ ਦੀ ਸਲਾਹ ’ਤੇ ਪੀੜਤਾ ਅਤੇ ਉਸ ਦਾ ਪਰਿਵਾਰ ਮਈ 2001 ਵਿੱਚ ਤਤਕਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਮਣੇ ਪੇਸ਼ ਹੋਇਆ। ਪਰਿਵਾਰ ਮੁਤਾਬਕ, ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਗਿਆ ਸੀ।ਹਾਲਾਂਕਿ ਬਾਅਦ ਵਿੱਚ ਪਰਿਵਾਰ ਨੂੰ ਪਤਾ ਲੱਗਾ ਕਿ ਬਾਬਾ ਧਨਵੰਤ ਸਿੰਘ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ਾਂ ਸਬੰਧੀ ਤੁਰੰਤ ਕੋਈ ਕਾਰਵਾਈ ਨਹੀਂ ਹੋਈ।ਮਹਿਲਾ ਆਈਪੀਐਸ ਅਧਿਕਾਰੀ ਵੀ. ਨੀਰਜਾ ਦੀ ਜਾਂਚ ਤੋਂ ਬਾਅਦ ਅਗਸਤ 2002 ਵਿੱਚ ਬਾਬਾ ਧਨਵੰਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਹੁਸ਼ਿਆਰਪੁਰ ਦੀ ਵਧੀਕ ਸੈਸ਼ਨ ਅਦਾਲਤ ਨੇ ਸਾਲ 2005 ਵਿੱਚ ਬਾਬਾ ਧਨਵੰਤ ਸਿੰਘ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਸੀ।ਇਸ ਫ਼ੈਸਲੇ ਖ਼ਿਲਾਫ਼ ਬਾਬਾ ਧਨਵੰਤ ਸਿੰਘ ਨੇ ਉਸੇ ਸਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਦੂਜੇ ਪਾਸੇ ਪੀੜਤਾ ਵੱਲੋਂ ਵੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 10 ਸਾਲ ਦੀ ਸਜ਼ਾ ਨੂੰ ਵਧਾ ਕੇ ਉਮਰ ਕੈਦ ਕਰਨ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ ਸੀ। ਪੀੜਤਾ ਵੱਲੋਂ ਐਡਵੋਕੇਟ ਨਵਕਿਰਨ ਸਿੰਘ ਨੇ ਪੈਰਵੀ ਕੀਤੀ।ਮਾਮਲੇ ਦੀ ਅੰਤਿਮ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਬਾਬਾ ਧਨਵੰਤ ਸਿੰਘ ਨੂੰ ਸੁਣਾਈ ਗਈ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ।ਅਦਾਲਤ ਨੇ ਕਿਹਾ ਕਿ ਪੀੜਤਾ ਨੂੰ ਮੁਲਜ਼ਮ ਦੇ ਹੱਥੋਂ ਜਿਨਸੀ ਸ਼ੋਸ਼ਣ ਦਾ ਸਦਮਾ ਝੱਲਣਾ ਪਿਆ ਅਤੇ ਉਸ ਨੂੰ ਲੰਬੇ ਸਮੇਂ ਤੱਕ ਇਨਸਾਫ਼ ਲਈ ਸੰਘਰਸ਼ ਕਰਨਾ ਪਿਆ। ਇਨ੍ਹਾਂ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਈਕੋਰਟ ਨੇ ਪੀੜਤਾ ਨੂੰ 6 ਲੱਖ ਰੁਪਏ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande