ਪੰਜਾਬ ਕਾਂਗਰਸ ਵਿੱਚ ਗੁੱਟਬਾਜ਼ੀ ਤੇਜ਼, ਪ੍ਰਤਾਪ ਬਾਜਵਾ ਨੇ 15 ਵਿਧਾਇਕਾਂ ਸਮੇਤ ਰਾਹੁਲ ਗਾਂਧੀ ਤੋਂ ਮੰਗਿਆ ਮਿਲਣ ਦਾ ਸਮਾਂ
ਚੰਡੀਗੜ੍ਹ, 11 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਗੁੱਟਬਾਜ਼ੀ ਹੁਣ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਹੁਣ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੋਰ
ਪੰਜਾਬ ਕਾਂਗਰਸ ਵਿੱਚ ਗੁੱਟਬਾਜ਼ੀ ਤੇਜ਼, ਪ੍ਰਤਾਪ ਬਾਜਵਾ ਨੇ 15 ਵਿਧਾਇਕਾਂ ਸਮੇਤ ਰਾਹੁਲ ਗਾਂਧੀ ਤੋਂ ਮੰਗਿਆ ਮਿਲਣ ਦਾ ਸਮਾਂ


ਚੰਡੀਗੜ੍ਹ, 11 ਅਗਸਤ (ਹਿੰ.ਸ.)| ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਗੁੱਟਬਾਜ਼ੀ ਹੁਣ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਬਾਅਦ ਹੁਣ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਕਰੀਬ 15 ਕਾਂਗਰਸੀ ਵਿਧਾਇਕਾਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਗਿਆ। ਇਸ ਤੋਂ ਬਾਅਦ ਵਿਧਾਇਕਾਂ ਵੱਲੋਂ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ।

ਜਾਣਕਾਰੀ ਮੁਤਾਬਕ ਕਾਂਗਰਸੀ ਵਿਧਾਇਕ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤ ਅਤੇ ਪਾਰਟੀ ਆਗੂਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਹੁਲ ਗਾਂਧੀ ਸਾਹਮਣੇ ਆਪਣੀ ਗੱਲ ਰੱਖਣਾ ਚਾਹੁੰਦੇ ਹਨ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੀ ਦਿੱਲੀ ਪਹੁੰਚ ਗਏ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ 6 ਜੁਲਾਈ ਨੂੰ ਚੰਡੀਗੜ੍ਹ ਪਹੁੰਚੇ ਸਨ ਅਤੇ ਉਨ੍ਹਾਂ ਨੇ ਪ੍ਰਤਾਪ ਸਿੰਘ ਬਾਜਵਾ ਦੇ ਸਰਕਾਰੀ ਨਿਵਾਸ ’ਤੇ ਜਾ ਕੇ ਉਨ੍ਹਾਂ ਨਾਲ ਮੀਟਿੰਗ ਕੀਤੀ ਸੀ।

ਭੂਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਕਈ ਥਾਵਾਂ ’ਤੇ ਚੰਨੀ ਸਮਰਥਕਾਂ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕੁਝ ਥਾਵਾਂ ’ਤੇ ਪਾਰਟੀ ਵਰਕਰਾਂ ਵਿਚਾਲੇ ਹੱਥੋਪਾਈ ਦੀ ਸਥਿਤੀ ਵੀ ਬਣ ਗਈ ਸੀ। ਪਾਰਟੀ ਹਾਲੇ ਚੰਨੀ ਅਤੇ ਵੜਿੰਗ ਧੜਿਆਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਵਿੱਚ ਕਾਮਯਾਬ ਨਹੀਂ ਹੋਈ ਸੀ ਕਿ ਹੁਣ ਪ੍ਰਤਾਪ ਸਿੰਘ ਬਾਜਵਾ ਧੜਾ ਵੀ ਸਰਗਰਮ ਹੋ ਗਿਆ ਹੈ।

ਖਾਸ ਗੱਲ ਇਹ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੇ ਸਮਰਥਨ ਵਿੱਚ ਕਰੀਬ 15 ਕਾਂਗਰਸੀ ਵਿਧਾਇਕਾਂ ਦੇ ਆਉਣ ਦੀ ਗੱਲ ਸਾਹਮਣੇ ਆ ਰਹੀ ਹੈ। ਅਜਿਹੇ ਵਿੱਚ ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਹੋਰ ਵਧਣ ਦੇ ਆਸਾਰ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਰਾਹੁਲ ਗਾਂਧੀ ਨਾਲ ਹੋਣ ਵਾਲੀ ਸੰਭਾਵਿਤ ਮੁਲਾਕਾਤ ’ਤੇ ਟਿਕੀਆਂ ਹੋਈਆਂ ਹਨ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਅੰਦਰੂਨੀ ਮਾਮਲਿਆਂ ਅਤੇ ਆਗੂਆਂ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਕੀ ਚਰਚਾ ਹੁੰਦੀ ਹੈ, ਇਹ ਦੇਖਣਾ ਅਹਿਮ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande