ਫਾਜ਼ਿਲਕਾ ਪੁਲਿਸ ਨੇ 50 ਗ੍ਰਾਮ ਹੈਰੋਇਨ ਤੇ ਦੇਸੀ ਪਿਸਤੌਲ ਸਮੇਤ ਮੁਲਜ਼ਮ ਕੀਤਾ ਕਾਬੂ
ਫਾਜ਼ਿਲਕਾ, 11 ਅਗਸਤ (ਹਿੰ.ਸ.)| ਨਸ਼ਿਆਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਖੁਈਖੇੜਾ ਪੁਲਿਸ ਨੇ ਇੱਕ ਕਥਿਤ ਤੌਰ ’ਤੇ ਸ਼ਾਤਿਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਖ਼ਿਲਾਫ਼ ਪਹਿਲਾਂ ਹੀ ਲੁੱਟ-ਖੋਹ, ਚੋਰੀ, ਲੜਾਈ-ਝਗੜੇ ਅ
ਪੁਲਿਸ ਹਿਰਾਸਤ ’ਚ ਮੁਲਜ਼ਮ।


ਫਾਜ਼ਿਲਕਾ, 11 ਅਗਸਤ (ਹਿੰ.ਸ.)| ਨਸ਼ਿਆਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਖੁਈਖੇੜਾ ਪੁਲਿਸ ਨੇ ਇੱਕ ਕਥਿਤ ਤੌਰ ’ਤੇ ਸ਼ਾਤਿਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਖ਼ਿਲਾਫ਼ ਪਹਿਲਾਂ ਹੀ ਲੁੱਟ-ਖੋਹ, ਚੋਰੀ, ਲੜਾਈ-ਝਗੜੇ ਅਤੇ ਆਰਮਜ਼ ਐਕਟ ਸਮੇਤ ਕਰੀਬ 7 ਅਪਰਾਧਿਕ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਫਾਜ਼ਿਲਕਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਬਲਕਰਨ ਸਿੰਘ ਵਾਸੀ ਪਿੰਡ ਜੰਡਵਾਲਾ ਖਰਤਾ, ਫਾਜ਼ਿਲਕਾ ਵਜੋਂ ਹੋਈ ਹੈ।ਪੁਲਿਸ ਮੁਤਾਬਕ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਲਕਰਨ ਸਿੰਘ ਕਥਿਤ ਤੌਰ ’ਤੇ ਹੈਰੋਇਨ ਦੀ ਖੇਪ ਲੈ ਕੇ ਇਸ ਨੂੰ ਵੇਚਣ ਦੀ ਕੋਸ਼ਿਸ਼ ਵਿੱਚ ਹੈ। ਸੂਚਨਾ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਉਸ ਕੋਲ ਗੈਰ-ਕਾਨੂੰਨੀ ਹਥਿਆਰ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਕੀਤੀ ਜਾਂਦੀ ਸੀ।ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ 50 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਹੋਈ।ਐਸਐਸਪੀ ਗਗਨ ਅਜੀਤ ਸਿੰਘ ਮੁਤਾਬਕ ਮੁਲਜ਼ਮ ਦਾ ਅਪਰਾਧਿਕ ਰਿਕਾਰਡ ਕਾਫ਼ੀ ਲੰਮਾ ਹੈ। ਉਸ ਖ਼ਿਲਾਫ਼ ਪੰਜਾਬ ਤੋਂ ਇਲਾਵਾ ਗੁਆਂਢੀ ਸੂਬੇ ਰਾਜਸਥਾਨ ਵਿੱਚ ਵੀ ਮਾਮਲੇ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਨੂੰ ਸ਼ੱਕ ਹੈ ਕਿ ਮੁਲਜ਼ਮ ਦੇ ਸਬੰਧ ਵੱਡੇ ਗੈਂਗਸਟਰ ਗਰੁੱਪਾਂ ਨਾਲ ਹੋ ਸਕਦੇ ਹਨ। ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਮੁਲਜ਼ਮ ਕਿਸ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਨਸ਼ਿਆਂ ਤੇ ਹਥਿਆਰਾਂ ਦੇ ਕਥਿਤ ਨੈੱਟਵਰਕ ਵਿੱਚ ਉਸ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਨਵਾਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande