ਅੰਮ੍ਰਿਤਸਰ ਵਿੱਚ ਨਾਈਟ ਡੋਮੀਨੇਸ਼ਨ ਤਹਿਤ ਵਿਆਪਕ ਨਾਕਾਬੰਦੀ, ਪੁਲਿਸ ਨੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਕੀਤੀ ਜਾਂਚ
ਅੰਮ੍ਰਿਤਸਰ, 12 ਅਗਸਤ (ਹਿੰ.ਸ.)| ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਦੇਰ ਰਾਤ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਨਾਕਾਬੰਦੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ,
ਦੇਰ ਰਾਤ ਨਾਕਿਆਂ ਦੀ ਚੈਕਿੰਗ ਦੌਰਾਨ ਦੌਰਾ ਕਰਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।


ਦੇਰ ਰਾਤ ਨਾਕਿਆਂ ਦੀ ਚੈਕਿੰਗ ਦੌਰਾਨ ਦੌਰਾ ਕਰਦੇ ਹੋਏ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।


ਅੰਮ੍ਰਿਤਸਰ, 12 ਅਗਸਤ (ਹਿੰ.ਸ.)| ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਪੁਲਿਸ ਵੱਲੋਂ ਦੇਰ ਰਾਤ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਨਾਕਾਬੰਦੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ, ਆਈਪੀਐਸ ਦੀ ਅਗਵਾਈ ਹੇਠ ਚਲਾਈ ਗਈ।ਨਾਈਟ ਡੋਮੀਨੇਸ਼ਨ ਦੌਰਾਨ ਸ਼ਹਿਰ ਦੇ ਸੰਵੇਦਨਸ਼ੀਲ ਸਥਾਨਾਂ, ਮੁੱਖ ਮਾਰਗਾਂ, ਐਂਟਰੀ-ਐਗਜ਼ਿਟ ਪੁਆਇੰਟਾਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਵਿਸ਼ੇਸ਼ ਨਾਕੇ ਲਗਾਏ ਗਏ। ਪੁਲਿਸ ਟੀਮਾਂ ਵੱਲੋਂ ਇਨ੍ਹਾਂ ਨਾਕਿਆਂ ’ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕੀਤੀ ਗਈ।ਕਮਿਸ਼ਨਰ ਪੁਲਿਸ ਹਰਮਨਬੀਰ ਸਿੰਘ ਗਿੱਲ ਨੇ ਖੁਦ ਵੱਖ-ਵੱਖ ਨਾਕਿਆਂ ’ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਫੋਰਸ ਦੀ ਡਿਊਟੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਤ ਸਮੇਂ ਪੂਰੀ ਚੌਕਸੀ, ਮੁਸਤੈਦੀ ਅਤੇ ਪੇਸ਼ੇਵਰ ਢੰਗ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।ਇਸ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਤਸਦੀਕ ਕੀਤੀ ਗਈ। ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ।ਕਮਿਸ਼ਨਰ ਪੁਲਿਸ ਵੱਲੋਂ ਡਿਊਟੀ ਦੌਰਾਨ ਬਿਹਤਰੀਨ ਕਾਰਗੁਜ਼ਾਰੀ, ਮੁਸਤੈਦੀ ਅਤੇ ਪੇਸ਼ੇਵਰ ਵਚਨਬੱਧਤਾ ਦਿਖਾਉਣ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਨੂੰ ਮੌਕੇ ’ਤੇ ਹੀ ਰਿਵਾਰਡ ਦੇ ਕੇ ਉਤਸ਼ਾਹਿਤ ਕੀਤਾ ਗਿਆ।ਸੀਪੀ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਫੋਰਸ ਦੀ ਮੁਸਤੈਦੀ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਅੰਮ੍ਰਿਤਸਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਅਜਿਹੀਆਂ ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ 112 ’ਤੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande