ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਰਾਜਪਾਲ ਨੂੰ ਮਿਲੇ ਮੁੱਖ ਮੰਤਰੀ ਮਾਨ
ਚੰਡੀਗੜ੍ਹ, 12 ਅਗਸਤ (ਹਿੰ.ਸ.)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨੁੱਖੀ ਆਧਾਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਚੰਡੀਗੜ੍ਹ, 12 ਅਗਸਤ (ਹਿੰ.ਸ.)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਨੁੱਖੀ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫਾਰਸ਼ ਕਰਨ ਦੀ ਬੇਨਤੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ 31 ਸਾਲਾਂ ਬਾਅਦ, ਉਨ੍ਹਾਂ ਦੀ ਬਿਮਾਰ ਮਾਂ ਦੀਆਂ ਆਪਣੇ ਪੁੱਤਰ ਨੂੰ ਮਿਲਣ ਦੀਆਂ ਉਮੀਦਾਂ ਮੁੜ ਜਾਗੀਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਰਾਜਪਾਲ ਦੀ ਸਿਫ਼ਾਰਸ਼ ਦੀ ਲੋੜ ਹੈ ਕਿਉਂਕਿ ਕੇਸ ਦੀ ਸੁਣਵਾਈ ਦਿੱਲੀ ਵਿੱਚ ਚੱਲ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ ਹਵਾਰਾ ਨੂੰ ਪੈਰੋਲ ਦਿੱਤੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਅਮਨ-ਕਾਨੂੰਨ ਦੀ ਵਿਵਸਥਾ 'ਤੇ ਕੋਈ ਅਸਰ ਨਾ ਪੈਣ ਨੂੰ ਯਕੀਨੀ ਬਣਾਉਣ ਲਈ ਪੂਰੀ ਜ਼ਿੰਮੇਵਾਰੀ ਲਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਮਾਤਾ ਬਿਰਧ ਅਵਸਥਾ ਵਿੱਚ ਹਨ, ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਤੋਂ ਪੀੜਤ ਹਨ ਅਤੇ ਇਸ ਵੇਲੇ ਨੀਮ-ਬੇਹੋਸ਼ੀ ਦੀ ਹਾਲਤ ਵਿੱਚ ਹਨ। ਉਨ੍ਹਾਂ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਮੈਂ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਛੇਤੀ ਤੋਂ ਛੇਤੀ 10 ਦਿਨਾਂ ਦੀ ਪੈਰੋਲ ਦੇਣ 'ਤੇ ਹਮਦਰਦੀ ਨਾਲ ਵਿਚਾਰ ਕਰਨ ਤਾਂ ਜੋ ਉਹ ਆਪਣੀ ਮਾਤਾ ਨੂੰ ਮਿਲ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੇ ਆਪਣੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਦੀ ਸੂਬਾ ਸਰਕਾਰ ਪੂਰੀ ਗਾਰੰਟੀ ਲੈਂਦੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਇਸ ਸਬੰਧ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਮਨ-ਕਾਨੂੰਨ ਨੂੰ ਕਾਇਮ ਰੱਖਣ ਅਤੇ ਪੰਜਾਬ ਵਿੱਚ ਕਰੜੀ ਘਾਲਣਾ ਘਾਲ ਕੇ ਹਾਸਲ ਕੀਤੀ ਸ਼ਾਂਤੀ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਰਾਜਪਾਲ ਨੂੰ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande