ਐਸ.ਆਈ.ਆਰ.-2026 ਦੇ ਦੂਜੇ ਪੜਾਅ ਲਈ ਏਈਆਰਓਜ਼ ਤੇ ਦਸਤਾਵੇਜ਼ ਵੈਰੀਫਿਕੇਸ਼ਨ ਸੈੱਲ ਦੇ ਅਧਿਕਾਰੀਆਂ ਦੀ ਟ੍ਰੇਨਿੰਗ
ਫਾਜਿਲਕਾ , 12 ਅਗਸਤ (ਹਿੰ.ਸ.) ਅਮਰਪ੍ਰੀਤ ਕੌਰ ਸੰਧੂ, ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਫਾਜਿਲਕਾ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ-2026 ਦੇ ਦੂਸਰੇ ਪੜਾਅ ਦੀ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਫਾਜਿਲਕਾ ਵਿਖੇ ਏਈਆਰਓ-1, ਏਈਆਰਓ-2, ਵਾਧੂ ਏਈਆਰਓ
ਟ੍ਰੇਨਿੰਗ ਦੌਰਾਨ ਸੰਬੋਧਨ ਕਰਦਾ ਹੋਇਆ ਬੁਲਾਰਾ।


ਫਾਜਿਲਕਾ , 12 ਅਗਸਤ (ਹਿੰ.ਸ.) ਅਮਰਪ੍ਰੀਤ ਕੌਰ ਸੰਧੂ, ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਫਾਜਿਲਕਾ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ-2026 ਦੇ ਦੂਸਰੇ ਪੜਾਅ ਦੀ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜਣ ਲਈ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਫਾਜਿਲਕਾ ਵਿਖੇ ਏਈਆਰਓ-1, ਏਈਆਰਓ-2, ਵਾਧੂ ਏਈਆਰਓਸ ਅਤੇ ਡੋਕੋਮੈਂਟ ਵੈਰੀਫੀਕੇਸ਼ਨ ਸੈੱਲ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਹ ਟ੍ਰੇਨਿੰਗ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰ ਸੰਦੀਪ ਅਨੇਜਾ ਵੱਲੋਂ ਦਿੱਤੀ ਗਈ।

ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐਸ.ਆਈ.ਆਰ. ਨਾਲ ਸਬੰਧਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਜਾ ਰਿਹਾ ਹੈ। ਇਸ ਸਿਖਲਾਈ ਦਾ ਮੁੱਖ ਮਕਸਦ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨਾ ਹੈ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ।

ਇਸ ਮੌਕੇ ਵਿਭੂ ਜੈਨ ਚੋਣ ਤਹਿਸੀਲਦਾਰ, ਨਵਜੋਤ ਸਿੰਘ ਚੋਣ ਕਾਨੂੰਗੋ, ਰਵੀ ਕਾਂਤ ਚੋਣ ਕਾਨੂੰਗੋ ਅਤੇ ਜਿਲ੍ਹਾ ਚੋਣ ਦਫਤਰ, ਫਾਜਿਲਕਾ ਦਾ ਸਾਰਾ ਸਟਾਫ ਵੀ ਮੌਜੂਦ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande