ਨਵੰਬਰ ਵਿੱਚ ਜਲੰਧਰ ਵਿਖੇ ਹੋਵੇਗੀ ਅਗਨੀਵੀਰ ਭਰਤੀ ਰੈਲੀ-2026
ਜਲੰਧਰ, 13 ਅਗਸਤ (ਹਿੰ.ਸ.)| ਅਗਨੀਵੀਰ ਭਰਤੀ ਰੈਲੀ-2026 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਆਰਮੀ ਰਿਕਰੂਟਿੰਗ ਅਫਸਰ ਜਲੰਧਰ ਕੈਂਟ ਕਰਨਲ ਰਸ਼ਮੀ ਨਰਾਇਣ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ
ਕਰਨਲ ਰਸ਼ਮੀ ਨਰਾਇਣ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਡਾਇਰੈਕਟਰ ਨੀਲਮ ਮਹੇ।


ਜਲੰਧਰ, 13 ਅਗਸਤ (ਹਿੰ.ਸ.)| ਅਗਨੀਵੀਰ ਭਰਤੀ ਰੈਲੀ-2026 ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵੱਲੋਂ ਆਰਮੀ ਰਿਕਰੂਟਿੰਗ ਅਫਸਰ ਜਲੰਧਰ ਕੈਂਟ ਕਰਨਲ ਰਸ਼ਮੀ ਨਰਾਇਣ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਨਲ ਰਸ਼ਮੀ ਨਰਾਇਣ ਨੇ ਹਾਲ ਹੀ ਵਿੱਚ ਜਲੰਧਰ ਵਿਖੇ ਆਰਮੀ ਰਿਕਰੂਟਿੰਗ ਅਫਸਰ ਵਜੋਂ ਚਾਰਜ ਸੰਭਾਲਿਆ ਹੈ। ਉਹ ਭਾਰਤੀ ਫੌਜ ਵਿੱਚ ਸਥਾਈ ਕਮਿਸ਼ਨ ਪ੍ਰਾਪਤ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਦੇ ਪਹਿਲੇ ਬੈਚ ਵਿੱਚ ਸ਼ਾਮਲ ਹਨ ਅਤੇ ਹੁਣ ਤੱਕ ਫੌਜ ਵਿੱਚ 22 ਸਾਲ ਦਾ ਤਜਰਬਾ ਰੱਖਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ ਅਗਨੀਵੀਰ ਭਰਤੀ ਰੈਲੀ ਨਵੰਬਰ 2026 ਦੌਰਾਨ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਈ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਾਲਜ ਦੇ ਪ੍ਰਿੰਸੀਪਲ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ।

ਮੀਟਿੰਗ ਦੌਰਾਨ ਕਰਨਲ ਰਸ਼ਮੀ ਨਰਾਇਣ ਨੇ ਭਰਤੀ ਰੈਲੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੋਂ ਲੋੜੀਂਦੇ ਸਹਿਯੋਗ ਦੀ ਮੰਗ ਕੀਤੀ। ਇਸ ’ਤੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਆਰਮੀ ਅਧਿਕਾਰੀਆਂ ਨੂੰ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਭਰਤੀ ਰੈਲੀ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਰੋਜ਼ਗਾਰ ਬਿਊਰੋ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਕਰਨਲ ਵਿਪਲੋਵ ਵੀ ਮੌਜੂਦ ਸਨ। ਉਨ੍ਹਾਂ ਪਿਛਲੀਆਂ ਭਰਤੀ ਰੈਲੀਆਂ ਦੌਰਾਨ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੀ ਟੀਮ ਵੱਲੋਂ ਦਿੱਤੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande