ਅੰਮ੍ਰਿਤਸਰ ਪੁਲਿਸ ਨੇ ਸੱਤ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਸਮੇਤ ਪੰਜ ਮੁਲਜ਼ਮ ਕੀਤੇ ਕਾਬੂ
ਅੰਮ੍ਰਿਤਸਰ, 13 ਅਗਸਤ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਡੇ ਕ੍ਰਾਸ-ਬਾਰਡਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵ
ਅੰਮ੍ਰਿਤਸਰ ਪੁਲਿਸ ਨੇ ਸੱਤ ਪਿਸਤੌਲ ਅਤੇ ਹੈਰੋਇਨ ਕੀਤੀ ਬਰਾਮਦ।


ਅੰਮ੍ਰਿਤਸਰ, 13 ਅਗਸਤ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਡੇ ਕ੍ਰਾਸ-ਬਾਰਡਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਦੌਰਾਨ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਸੱਤ ਗੈਰਕਾਨੂੰਨੀ ਪਿਸਤੌਲ ਅਤੇ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਥਿਆਰਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਕਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਜਾਂਚ ਮੁਤਾਬਕ ਮੁਲਜ਼ਮ ਵਿਦੇਸ਼ ਤੋਂ ਗੈਰਕਾਨੂੰਨੀ ਹਥਿਆਰ ਹਾਸਲ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਇਲਾਕਿਆਂ ਵਿੱਚ ਸਪਲਾਈ ਕਰਨ ਦੀ ਤਿਆਰੀ ਵਿੱਚ ਸਨ। ਪੁਲਿਸ ਹੁਣ ਮੁਲਜ਼ਮਾਂ ਦੇ ਵਿਦੇਸ਼ੀ ਤਸਕਰਾਂ ਨਾਲ ਸਬੰਧਾਂ ਅਤੇ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।ਇਸ ਮਾਮਲੇ ਵਿੱਚ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਨ੍ਹਾਂ ਨੈੱਟਵਰਕਾਂ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ ਅਤੇ ਹਥਿਆਰਾਂ ਤੇ ਨਸ਼ੇ ਦੀ ਖੇਪ ਪੰਜਾਬ ਤੱਕ ਕਿਹੜੇ ਤਰੀਕਿਆਂ ਰਾਹੀਂ ਪਹੁੰਚਾਈ ਜਾ ਰਹੀ ਸੀ। ਇਸ ਦੇ ਨਾਲ ਹੀ ਜਾਂਚ ਟੀਮਾਂ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਭੂਮਿਕਾ ਅਤੇ ਸਪਲਾਈ ਚੇਨ ਬਾਰੇ ਵੀ ਜਾਣਕਾਰੀ ਇਕੱਠੀ ਕਰ ਰਹੀਆਂ ਹਨ।ਜਾਂਚ ਏਜੰਸੀਆਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਖੰਗਾਲ ਰਹੀਆਂ ਹਨ। ਇਸ ਦੇ ਨਾਲ ਹੀ ਸਰਹੱਦ ਪਾਰ ਬੈਠੇ ਕਥਿਤ ਹੈਂਡਲਰਾਂ ਅਤੇ ਸਥਾਨਕ ਪੱਧਰ ’ਤੇ ਉਨ੍ਹਾਂ ਦੇ ਸੰਪਰਕ ਵਿੱਚ ਰਹਿਣ ਵਾਲੇ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਪੁਲਿਸ ਦਾ ਕਹਿਣਾ ਹੈ ਕਿ ਅਗਲੇਰੀ ਜਾਂਚ ਦੌਰਾਨ ਇਨ੍ਹਾਂ ਨੈੱਟਵਰਕਾਂ ਨਾਲ ਜੁੜੇ ਹੋਰ ਮੁਲਜ਼ਮਾਂ ਅਤੇ ਹਥਿਆਰਾਂ ਤੇ ਨਸ਼ਿਆਂ ਦੀ ਸਪਲਾਈ ਚੇਨ ਬਾਰੇ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande