ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ: ਰਜਿੰਦਰ ਮੋਹਨ ਸਿੰਘ ਛੀਨਾ
ਕਿਹਾ, ਹਿੰਸਾ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ, ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਅੰਮ੍ਰਿਤਸਰ, 13 ਅਗਸਤ (ਹਿੰ.ਸ.)| ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੇੜੇ ਹੋਏ
ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ


ਕਿਹਾ, ਹਿੰਸਾ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ, ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਅੰਮ੍ਰਿਤਸਰ, 13 ਅਗਸਤ (ਹਿੰ.ਸ.)| ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੇੜੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਆਮ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।ਛੀਨਾ ਨੇ ਕਿਹਾ ਕਿ ਹਮਲੇ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਜਾਣਕਾਰੀ ਹੈ, ਜਦਕਿ ਇੱਕ ਸੁਰੱਖਿਆ ਕਰਮਚਾਰੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਅਜਿਹੇ ਪਵਿੱਤਰ ਸਥਾਨ ’ਤੇ ਹਿੰਸਾ ਦੀ ਘਟਨਾ ਬੇਹੱਦ ਮੰਦਭਾਗੀ ਹੈ।ਭਾਜਪਾ ਆਗੂ ਨੇ ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵੀ ਸਮੱਸਿਆ ਦਾ ਹੱਲ ਹਿੰਸਾ ਨਹੀਂ ਹੋ ਸਕਦਾ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਹਮਲੇ ਦੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।ਛੀਨਾ ਨੇ ਮੰਗ ਕੀਤੀ ਕਿ ਹਮਲੇ ਪਿੱਛੇ ਅਸਲ ਕਾਰਨਾਂ ਦੇ ਨਾਲ-ਨਾਲ ਕਿਸੇ ਸਾਜ਼ਿਸ਼ ਦੀ ਸੰਭਾਵਨਾ ਸਮੇਤ ਹਰ ਪਹਿਲੂ ਦੀ ਜਾਂਚ ਕੀਤੀ ਜਾਵੇ, ਤਾਂ ਜੋ ਪੂਰੀ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫਡਣਵੀਸ ਵੱਲੋਂ ਵੀ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ’ਤੇ ਕਾਇਮ ਰੱਖਣਾ ਜ਼ਰੂਰੀ ਹੈ। ਲੋਕਤੰਤਰ ਵਿੱਚ ਹਰੇਕ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ, ਪਰ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਛੀਨਾ ਨੇ ਸੁਖਬੀਰ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande