ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਡੀ.ਸੀ. ਅੰਮ੍ਰਿਤਸਰ ਨੇ ਲਿਆ ਜਾਇਜ਼ਾ
ਬਾਬਾ ਬਕਾਲਾ ਸਾਹਿਬ, 13 ਅਗਸਤ (ਹਿੰ.ਸ.)| ਰੱਖੜ ਪੁੰਨਿਆ ਦੇ ਪਾਵਨ ਮੌਕੇ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ।


ਬਾਬਾ ਬਕਾਲਾ ਸਾਹਿਬ, 13 ਅਗਸਤ (ਹਿੰ.ਸ.)| ਰੱਖੜ ਪੁੰਨਿਆ ਦੇ ਪਾਵਨ ਮੌਕੇ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਧਾਇਕ ਦਲਬੀਰ ਸਿੰਘ ਟੌਂਗ, ਵਿਧਾਇਕ ਬਟਾਲਾ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਅਤੇ ਦਾਣਾ ਮੰਡੀ ਰਈਆ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਵਿਧਾਇਕ ਦਲਬੀਰ ਸਿੰਘ ਟੌਂਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 28 ਅਗਸਤ ਨੂੰ ਰੱਖੜ ਪੁੰਨਿਆ ਦੇ ਪਾਵਨ ਮੌਕੇ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।

ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆ ਦਾ ਮੇਲਾ ਧਾਰਮਿਕ ਅਤੇ ਸੱਭਿਆਚਾਰਕ ਪੱਖੋਂ ਬਹੁਤ ਮਹੱਤਵਪੂਰਨ ਹੈ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਸੰਗਤ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਾਰੇ ਲੋੜੀਂਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਗਤ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਅਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ।

ਉਨ੍ਹਾਂ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬਿਜਲੀ, ਮੈਡੀਕਲ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਲਈ ਕਿਹਾ, ਤਾਂ ਜੋ ਸਮਾਗਮ ਦੌਰਾਨ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande