ਪੰਜਾਬ ਤੇ ਚੰਡੀਗੜ੍ਹ ’ਚ 14 ਤੋਂ 18 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ
ਚੰਡੀਗੜ੍ਹ, 13 ਅਗਸਤ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵਾਰ ਆਜ਼ਾਦੀ ਦਿਵਸ ਮੌਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 14 ਤੋਂ 18 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣਗੀਆਂ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਹਾਲ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 13 ਅਗਸਤ (ਹਿੰ.ਸ.)| ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵਾਰ ਆਜ਼ਾਦੀ ਦਿਵਸ ਮੌਕੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 14 ਤੋਂ 18 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣਗੀਆਂ ਅਤੇ ਕੁਝ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਅੱਜ 13 ਅਗਸਤ ਨੂੰ ਕਿਸੇ ਵੀ ਜ਼ਿਲ੍ਹੇ ਲਈ ਮੀਂਹ ਦਾ ਕੋਈ ਵਿਸ਼ੇਸ਼ ਅਲਰਟ ਜਾਰੀ ਨਹੀਂ ਕੀਤਾ ਗਿਆ।ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਛਿੱਟੇਦਾਰ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ ਨੂੰ ਮੀਂਹ ਨਾ ਪੈਣ ਕਾਰਨ ਪੰਜਾਬ ਦੇ ਤਾਪਮਾਨ ਵਿੱਚ ਔਸਤਨ 4.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਸ ਨਾਲ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਰੂਪਨਗਰ ਵਿੱਚ ਸਭ ਤੋਂ ਵੱਧ 37.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਵਾਲਾ ਖੇਤਰ ਹੁਣ ਮਜ਼ਬੂਤ ਹੋ ਰਿਹਾ ਹੈ ਅਤੇ ਅਗਲੇ 12 ਘੰਟਿਆਂ ਵਿੱਚ ਇਸ ਦੇ ਡਿਪ੍ਰੈਸ਼ਨ ਵਿੱਚ ਬਦਲਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਇਹ ਉੱਤਰ-ਪੱਛਮੀ ਦਿਸ਼ਾ ਵੱਲ ਵਧੇਗਾ, ਜਿਸ ਦਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਪੈ ਸਕਦਾ ਹੈ। ਇਸ ਤੋਂ ਇਲਾਵਾ ਦੱਖਣੀ ਹਰਿਆਣਾ ਦੇ ਉੱਪਰ ਵੀ ਇੱਕ ਮੌਸਮੀ ਸਿਸਟਮ ਸਰਗਰਮ ਹੈ, ਜਦਕਿ ਪੱਛਮੀ ਵਿਗਾੜ ਵੀ ਬਣਿਆ ਹੋਇਆ ਹੈ। ਇਨ੍ਹਾਂ ਸਾਰੇ ਸਿਸਟਮਾਂ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ 14 ਤੋਂ 18 ਅਗਸਤ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ ਅਤੇ ਕੁਝ ਥਾਵਾਂ ’ਤੇ ਭਾਰੀ ਬਾਰਿਸ਼ ਵੀ ਹੋਣ ਦੀ ਸੰਭਾਵਨਾ ਹੈ।ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ ਤਾਪਮਾਨ ਸਭ ਤੋਂ ਵੱਧ 9.8 ਡਿਗਰੀ ਸੈਲਸੀਅਸ ਵਧਿਆ। ਪਟਿਆਲਾ ਵਿੱਚ 7.4 ਡਿਗਰੀ, ਚੰਡੀਗੜ੍ਹ ਵਿੱਚ 7 ਡਿਗਰੀ, ਜਦਕਿ ਮੋਹਾਲੀ ਅਤੇ ਰੂਪਨਗਰ ਵਿੱਚ 6.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 36.4, ਅੰਮ੍ਰਿਤਸਰ 34.2, ਲੁਧਿਆਣਾ 35.0, ਪਟਿਆਲਾ 36.6, ਪਠਾਨਕੋਟ 35.8, ਬਠਿੰਡਾ 35.0, ਫਰੀਦਕੋਟ 34.0, ਗੁਰਦਾਸਪੁਰ 34.5, ਫਤਿਹਗੜ੍ਹ ਸਾਹਿਬ 34.9, ਹੁਸ਼ਿਆਰਪੁਰ 35.5 ਅਤੇ ਜਲੰਧਰ 34.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਾਨਸੂਨ ਸੀਜ਼ਨ ਦੌਰਾਨ ਹੁਣ ਤੱਕ ਪੰਜਾਬ ਵਿੱਚ 195.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਕਰੀਬ 32 ਫੀਸਦੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਨਾਲ ਸੂਬੇ ਵਿੱਚ ਮਾਨਸੂਨ ਦੀ ਘਾਟ ਕੁਝ ਹੱਦ ਤੱਕ ਪੂਰੀ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande