ਵਿਧਾਇਕ ਸ਼ੈਰੀ ਕਲਸੀ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ 2 ਬੱਸਾਂ ਨੂੰ ਕੀਤੀਆਂ ਰਵਾਨਾ
ਬਟਾਲਾ, 13 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ ''ਮੁੱਖ ਮੰਤਰੀ ਤੀਰਥ ਯਾਤਰਾ'' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍
ਬੱਸ ਰਵਾਨਾ ਕਰਦੇਹੋਏ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ।


ਬਟਾਲਾ, 13 ਅਗਸਤ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਖਾਟੂ ਸ਼ਿਆਮ ਜੀ ਅਤੇ ਹਰਿਦੁਆਰ ਦੇ ਦਰਸ਼ਨਾਂ ਲਈ ਦੋ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੇਅਰ ਭੁਪਿੰਦਰ ਸਿੰਘ ਬਾਜਵਾ, ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਬਾਠ ਝੰਗੀ, ਸੀਨੀਅਰ ਆਗੂ ਹਨੀ ਚੌਹਾਨ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ ਲੰਬੜਦਾਰ ਅਤੇ ਵੱਖ ਵੱਖ ਸਖਸੀਅਤਾਂ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੀਰਥ ਯਾਤਰਾ ਸਕੀਮ ਵਿੱਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਪਹਿਲੀ ਅਗਸਤ ਤੋਂ ਤਿੰਨ ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਅਤੇ ਸਾਲਾਸਰ ਜੀ , ਹਰਿਦੁਆਰ ਅਤੇ ਰਿਸੀਕੇਸ ਲਈ ਅਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande