ਸੰਗਰੂਰ ਵਿੱਚ ਨਾਬਾਲਗ ਨਾਲ ਜਬਰ ਜਨਾਹ ਮਾਮਲੇ ਮੁਲਜ਼ਮ ਗ੍ਰਿਫ਼ਤਾਰ
ਸੰਗਰੂਰ, 13 ਅਗਸਤ (ਹਿੰ.ਸ.)| ਜ਼ਿਲ੍ਹਾ ਸੰਗਰੂਰ ਦੇ ਥਾਣਾ ਲਹਿਰਾ ਅਧੀਨ ਆਉਂਦੇ ਇਲਾਕੇ ਵਿੱਚ ਨਾਬਾਲਗ ਲੜਕੀ ਨਾਲ ਕਥਿਤ ਜਬਰ ਜਨਾਹ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਨਾਮਜ਼ਦ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਕੁਝ ਸਮਾਂ ਪਹਿਲਾਂ ਇੱਕ
ਸੰਗਰੂਰ ਵਿੱਚ ਨਾਬਾਲਗ ਨਾਲ ਜਬਰ ਜਨਾਹ ਮਾਮਲੇ ਮੁਲਜ਼ਮ ਗ੍ਰਿਫ਼ਤਾਰ


ਸੰਗਰੂਰ, 13 ਅਗਸਤ (ਹਿੰ.ਸ.)| ਜ਼ਿਲ੍ਹਾ ਸੰਗਰੂਰ ਦੇ ਥਾਣਾ ਲਹਿਰਾ ਅਧੀਨ ਆਉਂਦੇ ਇਲਾਕੇ ਵਿੱਚ ਨਾਬਾਲਗ ਲੜਕੀ ਨਾਲ ਕਥਿਤ ਜਬਰ ਜਨਾਹ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮਾਮਲੇ ਵਿੱਚ ਨਾਮਜ਼ਦ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਕੁਝ ਸਮਾਂ ਪਹਿਲਾਂ ਇੱਕ ਘਰ ਵਿੱਚ ਕੰਮ ਕਰਨ ਲਈ ਗਈ ਸੀ। ਦੋਸ਼ ਹੈ ਕਿ ਉੱਥੇ ਮੌਜੂਦ ਇੱਕ ਨੌਜਵਾਨ ਨੇ ਉਸ ਨੂੰ ਇਕੱਲੀ ਦੇਖ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਕਿਸੇ ਨੂੰ ਦੱਸਣ ’ਤੇ ਡਰਾਇਆ-ਧਮਕਾਇਆ। ਡਰ ਅਤੇ ਸਮਾਜਿਕ ਦਬਾਅ ਕਾਰਨ ਲੜਕੀ ਨੇ ਸ਼ੁਰੂ ਵਿੱਚ ਇਸ ਘਟਨਾ ਬਾਰੇ ਆਪਣੇ ਪਰਿਵਾਰ ਨੂੰ ਨਹੀਂ ਦੱਸਿਆ। ਕੁਝ ਸਮੇਂ ਬਾਅਦ ਜਦੋਂ ਉਸ ਦੀ ਸਿਹਤ ਵਿੱਚ ਬਦਲਾਅ ਨਜ਼ਰ ਆਇਆ ਅਤੇ ਗਰਭਵਤੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਤਾਂ ਉਸ ਨੇ ਪਰਿਵਾਰ ਨੂੰ ਆਪਣੀ ਆਪਬੀਤੀ ਦੱਸੀ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰ ਨੇ ਥਾਣਾ ਲਹਿਰਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਨਾਮਜ਼ਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।ਥਾਣਾ ਲਹਿਰਾ ਦੇ ਐੱਸਐੱਚਓ ਜਸਕਰਨ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੇ ਸਾਰੇ ਕਾਨੂੰਨੀ ਅਤੇ ਮੈਡੀਕਲ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande