ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਮੈਗਾ ਪ੍ਰੋਗਰਾਮ
ਚੰਡੀਗੜ੍ਹ, 13 ਅਗਸਤ (ਹਿੰ.ਸ.)| ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਹਾਰਟੇਕ ਫਾਊਂਡੇਸ਼ਨ ਅਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ (ਆਰਜੀਐਨਆਈਵਾਈਡੀ), ਰੀਜਨਲ ਸੈਂਟਰ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਮੈਗਾ ਯੁ
ਸਮਾਗਮ ਦੌਰਾਨ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਪ੍ਰਬੰਧਕ ਤੇ ਵਿਦਿਆਰਥੀਆਂ ਨਾਲ।


ਚੰਡੀਗੜ੍ਹ, 13 ਅਗਸਤ (ਹਿੰ.ਸ.)| ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਹਾਰਟੇਕ ਫਾਊਂਡੇਸ਼ਨ ਅਤੇ ਰਾਜੀਵ ਗਾਂਧੀ ਨੈਸ਼ਨਲ ਇੰਸਟੀਚਿਊਟ ਆਫ਼ ਯੂਥ ਡਿਵੈਲਪਮੈਂਟ (ਆਰਜੀਐਨਆਈਵਾਈਡੀ), ਰੀਜਨਲ ਸੈਂਟਰ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਵਿਖੇ ਮੈਗਾ ਯੁਵਕ ਸਸ਼ਕਤੀਕਰਨ ਪ੍ਰੋਗਰਾਮ ਕਰਵਾਇਆ ਗਿਆ।

ਪ੍ਰੋਗਰਾਮ ਵਿੱਚ ਪੰਜਾਬ ਪੁਲਿਸ ਦੀ ਨੈਸ਼ਨਲ ਸਰਵਿਸ ਸਕੀਮ (ਐਨਐਸਐਸ) ਅਤੇ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਨਾਲ ਜੁੜੇ 400 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਦੋ ਵਾਰ ਦੀ ਓਲੰਪੀਅਨ, ਰਾਸ਼ਟਰਮੰਡਲ ਖੇਡਾਂ ਦੀ ਤਗਮਾ ਜੇਤੂ ਅਤੇ ਅਰਜੁਨ ਪੁਰਸਕਾਰ ਜੇਤੂ ਅੰਜੁਮ ਮੋਦਗਿੱਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਆਰਜੀਐਨਆਈਵਾਈਡੀ ਦੇ ਡਾਇਰੈਕਟਰ ਸੁਬਰਤਾ ਹਾਜ਼ਰਾ ਅਤੇ ਹਾਰਟੇਕ ਫਾਊਂਡੇਸ਼ਨ ਦੀ ਸੀਈਓ ਹਰਕੀਰਤ ਕੌਰ ਵੀ ਮੌਜੂਦ ਸਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਟੂਡੈਂਟ ਪੁਲਿਸ ਕੈਡੇਟ ਵਰਗੇ ਪ੍ਰੋਗਰਾਮ ਨੌਜਵਾਨਾਂ ਵਿੱਚ ਸਕਾਰਾਤਮਕ ਸੋਚ, ਲੀਡਰਸ਼ਿਪ ਦੀ ਭਾਵਨਾ, ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ ਵਿਕਸਿਤ ਕਰਨ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ।

ਉਨ੍ਹਾਂ ਨੌਜਵਾਨ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਤਮਵਿਸ਼ਵਾਸ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਨਾਲ ਅੱਗੇ ਵਧਣ ਅਤੇ ਸਮਾਜਿਕ ਭਲਾਈ ਤੇ ਦੇਸ਼ ਦੇ ਵਿਕਾਸ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਸਮਾਗਮ ਦੀ ਸ਼ੁਰੂਆਤ ਕਲਾ ਮੁਕਾਬਲੇ ਨਾਲ ਹੋਈ। ਇਸ ਤੋਂ ਬਾਅਦ ਸਟੂਡੈਂਟ ਪੁਲਿਸ ਕੈਡੇਟਾਂ ਵੱਲੋਂ ਸਮੂਹ ਸੰਗੀਤਕ ਯੋਗਾ ਪੇਸ਼ਕਾਰੀ ਕੀਤੀ ਗਈ। ਪੰਜਾਬ ਯੂਨੀਵਰਸਿਟੀ ਦੇ ਥੀਏਟਰ ਵਿਭਾਗ ਦੇ ਵਿਦਿਆਰਥੀਆਂ ਨੇ ‘ਸਵੱਛ ਭਾਰਤ’ ਦੇ ਵਿਸ਼ੇ ’ਤੇ ਆਧਾਰਿਤ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕਰਕੇ ਸਫ਼ਾਈ ਅਤੇ ਸਮਾਜਿਕ ਜ਼ਿੰਮੇਵਾਰੀ ਦਾ ਸੰਦੇਸ਼ ਦਿੱਤਾ।

ਪ੍ਰੋਗਰਾਮ ਦੌਰਾਨ ਨੌਜਵਾਨਾਂ ਨੂੰ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ, ਸਕਾਰਾਤਮਕ ਸੋਚ ਅਪਣਾਉਣ ਅਤੇ ਦੇਸ਼ ਦੇ ਵਿਕਾਸ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande