‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਹਲਕੇ ਦੀ ਰਿਵੀਊ ਮੀਟਿੰਗ
ਗੁਰਦਾਸਪੁਰ, 13 ਅਗਸਤ (ਹਿੰ.ਸ.)| ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਰਿਵੀਊ ਮੀਟਿੰਗ ਪੰਚਾਇਤ ਭਵਨ ਵਿਖੇ ਹੋਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ ਸਲਹੋਤਰਾ ਅਤੇ ਅਸੈਂਬਲੀ ਕੋਆਰਡੀਨੇਟਰ ਪਵਨ ਕੁਮਾਰ ਨੇ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਹਲਕੇ ਦੀ ਰਿਵੀਊ ਮੀਟਿੰਗ


ਗੁਰਦਾਸਪੁਰ, 13 ਅਗਸਤ (ਹਿੰ.ਸ.)| ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀ ਰਿਵੀਊ ਮੀਟਿੰਗ ਪੰਚਾਇਤ ਭਵਨ ਵਿਖੇ ਹੋਈ। ਮੀਟਿੰਗ ਦੀ ਅਗਵਾਈ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ ਸਲਹੋਤਰਾ ਅਤੇ ਅਸੈਂਬਲੀ ਕੋਆਰਡੀਨੇਟਰ ਪਵਨ ਕੁਮਾਰ ਨੇ ਕੀਤੀ।

ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਕਿਰਨਦੀਪ ਕੌਰ, ਪੁਲਿਸ ਪ੍ਰਸ਼ਾਸਨ ਵੱਲੋਂ ਡੀਐਸਪੀ ਸਿਟੀ ਸ਼ਹਿਬਾਜ਼ ਸਿੰਘ ਤੋਂ ਇਲਾਵਾ ਪੰਚਾਇਤ ਸਕੱਤਰ, ਨਸ਼ਾ ਮੁਕਤੀ ਮੋਰਚਾ ਦੇ ਵਾਈਸ ਕੋਆਰਡੀਨੇਟਰ ਅਤੇ ਬਲਾਕ ਕੋਆਰਡੀਨੇਟਰ ਹਾਜ਼ਰ ਰਹੇ।

ਅਸੈਂਬਲੀ ਕੋਆਰਡੀਨੇਟਰ ਪਵਨ ਕੁਮਾਰ ਨੇ ਪੰਚਾਇਤ ਸਕੱਤਰਾਂ ਨੂੰ ਹਦਾਇਤ ਕੀਤੀ ਕਿ 16 ਤੋਂ 26 ਅਗਸਤ ਤੱਕ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕਰਵਾਈਆਂ ਜਾਣ। ਉਨ੍ਹਾਂ ਬਲਾਕ ਕੋਆਰਡੀਨੇਟਰਾਂ ਨੂੰ ਵੀ ਸਾਰੇ ਪਿੰਡਾਂ ਵਿੱਚ ਵਟਸਐਪ ਗਰੁੱਪਾਂ ਰਾਹੀਂ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਅਤੇ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ।

ਜ਼ਿਲ੍ਹਾ ਵਾਈਸ ਕੋਆਰਡੀਨੇਟਰ ਨੀਰਜ ਸਲਹੋਤਰਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਇਹ ਮੁਹਿੰਮ ਹੁਣ ਲੋਕ ਲਹਿਰ ਦਾ ਰੂਪ ਧਾਰਨ ਕਰ ਰਹੀ ਹੈ।

ਡੀਐਸਪੀ ਸਿਟੀ ਸ਼ਹਿਬਾਜ਼ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਤਸਕਰੀ ਜਾਂ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਨੂੰ ਲੋਕਾਂ ਵੱਲੋਂ ਲਗਾਤਾਰ ਸਹਿਯੋਗ ਮਿਲ ਰਿਹਾ ਹੈ।

ਇਸ ਮੌਕੇ ਦਵਿੰਦਰ ਸਿੰਘ, ਗੁਰਜੀਵ ਸਿੰਘ, ਦਪਿੰਦਰ ਰੋਬਿਨ, ਰਜਨੀਸ਼ ਬੈਂਸ, ਬਲਵਿੰਦਰ ਕੁਮਾਰ, ਬਲਜੀਤ ਰੰਧਾਵਾ, ਮੋਹਨ ਲਾਲ, ਮੁਨੀਸ਼ ਕੁਮਾਰ, ਮੋਹਿੰਦਰ ਸਿੰਘ, ਸੁਰਜੀਤ ਸਿੰਘ, ਸੁਨੀਲ ਕੁਮਾਰ ਅਤੇ ਸੰਜੇ ਕੁਮਾਰ ਸਮੇਤ ਹੋਰ ਆਗੂ ਤੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande