ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲੇ ਦੀ ਘਟਨਾ ਨਿੰਦਣਯੋਗ: ਹਰਸ਼ ਬਾਹਰੀ
ਲੁਧਿਆਣਾ, 13 ਅਗਸਤ (ਹਿੰ.ਸ.)| ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਸਕੱਤਰ ਹਰਸ਼ ਬਾਹਰੀ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਸਕੱਤਰ ਹਰਸ਼ ਬਾਹਰੀ


ਲੁਧਿਆਣਾ, 13 ਅਗਸਤ (ਹਿੰ.ਸ.)| ਤਖ਼ਤ ਸੱਚਖੰਡ ਸ੍ਰੀ

ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ

ਘਟਨਾ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਸਕੱਤਰ ਹਰਸ਼ ਬਾਹਰੀ ਨੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ

ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਹਰਸ਼ ਬਾਹਰੀ ਨੇ ਕਿਹਾ ਕਿ ਹਿੰਸਾ ਦਾ ਕਿਸੇ ਵੀ ਸਮਾਜ ਅਤੇ ਲੋਕਤੰਤਰ

ਵਿੱਚ ਕੋਈ ਸਥਾਨ ਨਹੀਂ ਹੋਣਾ ਚਾਹੀਦਾ। ਖ਼ਾਸ ਤੌਰ ’ਤੇ ਤਖ਼ਤ ਸਾਹਿਬਾਨ

ਵਰਗੀ ਪਵਿੱਤਰ ਧਰਤੀ ’ਤੇ ਵਾਪਰੀ ਇਸ ਤਰ੍ਹਾਂ ਦੀ ਹਿੰਸਕ ਘਟਨਾ ਬੇਹੱਦ ਦੁਖਦਾਈ ਅਤੇ

ਨਿੰਦਣਯੋਗ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ਪੂਰੀ

ਮਨੁੱਖਤਾ ਨੂੰ ਸ਼ਾਂਤੀ, ਸੇਵਾ, ਸਿਮਰਨ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਪਾਵਨ

ਅਸਥਾਨ ’ਤੇ ਹਿੰਸਾ ਦੀ ਘਟਨਾ ਸਮੂਹ ਸੰਗਤ ਅਤੇ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਹਰਸ਼ ਬਾਹਰੀ ਨੇ

ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦਾਂ ਦਾ ਹੱਲ ਗੱਲਬਾਤ ਅਤੇ ਲੋਕਤੰਤਰਿਕ ਢੰਗ ਨਾਲ ਕੀਤਾ

ਜਾਣਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਜਲਦ ਤੋਂ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ

ਲਈ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਹਿੰਸਾ ਦੀਆਂ ਘਟਨਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande