ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 14 ਅਗਸਤ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭੁਪਿੰਦਰ ਸਿੰਘ ਅਨੰਦ ਨੇ ਸ਼੍ਰੋ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ


ਅੰਮ੍ਰਿਤਸਰ, 14 ਅਗਸਤ (ਹਿੰ.ਸ.)| ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭੁਪਿੰਦਰ ਸਿੰਘ ਅਨੰਦ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਭੁਪਿੰਦਰ ਸਿੰਘ ਅਨੰਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਵੀ ਭੁਪਿੰਦਰ ਸਿੰਘ ਅਨੰਦ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande