ਪਟਿਆਲਾ ਦੇ ਘਨੌਰ ’ਚ 30 ਅਗਸਤ ਦੀ ‘ਪੰਜਾਬ ਬਚਾਓ ਰੈਲੀ’ ਲਈ ਅਕਾਲੀ ਦਲ ਵੱਲੋਂ ਲਾਮਬੰਦੀ ਤੇਜ਼: ਝਿੰਜਰ
ਘਨੌਰ, 14 ਅਗਸਤ (ਹਿੰ.ਸ.)| ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ 30 ਅਗਸਤ ਨੂੰ ਘਨੌਰ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਲਈ ਲੋਕਾਂ ਨੂੰ ਲਾਮਬੰਦ ਕੀਤ
ਪਟਿਆਲਾ ਦੇ ਘਨੌਰ ’ਚ 30 ਅਗਸਤ ਦੀ ‘ਪੰਜਾਬ ਬਚਾਓ ਰੈਲੀ’ ਲਈ ਅਕਾਲੀ ਦਲ ਵੱਲੋਂ ਲਾਮਬੰਦੀ ਤੇਜ਼: ਝਿੰਜਰ


ਘਨੌਰ, 14 ਅਗਸਤ (ਹਿੰ.ਸ.)| ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਘਨੌਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ 30 ਅਗਸਤ ਨੂੰ ਘਨੌਰ ਦੀ ਦਾਣਾ ਮੰਡੀ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਲਈ ਲੋਕਾਂ ਨੂੰ ਲਾਮਬੰਦ ਕੀਤਾ।

ਝਿੰਜਰ ਨੇ ਘੁਮਾਣਾ, ਲਖੋਮਾਜਰਾ, ਰਾਓ ਮਾਜਰਾ, ਨੱਥੂ ਮਾਜਰਾ, ਨਾਰੂ, ਕੋਹਲੇ ਮਾਜਰਾ, ਲੋਹਾ ਖੇੜੀ, ਅਲਾਲ ਮਾਜਰਾ, ਮਹਿਮੂਦਪੁਰ, ਖੈਰਪੁਰ ਜੱਟਾਂ, ਮਹਿਮਾ, ਧਰਮਗੜ੍ਹ, ਕੁੱਠਾ ਖੇੜੀ, ਲੋਚਮਾ, ਹਰਪਾਲਪੁਰ ਅਤੇ ਮਡੌਲੀ ਸਮੇਤ ਕਈ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨੂੰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਇਕੱਠਾਂ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਸਰਕਾਰ ’ਤੇ ਸੂਬੇ ਵਿੱਚ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਸਥਾਨਕ ਵਿਧਾਇਕ ਅਤੇ ਪ੍ਰਸ਼ਾਸਨ ’ਤੇ ਕਥਿਤ ਮਿਲੀਭੁਗਤ ਰਾਹੀਂ ਪੰਚਾਇਤਾਂ ਲਈ ਆਉਣ ਵਾਲੇ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਵੀ ਲਗਾਏ। ਝਿੰਜਰ ਨੇ ਕਿਹਾ ਕਿ ਇਸ ਕਾਰਨ ਪਿੰਡਾਂ ਵਿੱਚ ਬੁਨਿਆਦੀ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਘਾਟ ਪੈਦਾ ਹੋ ਗਈ ਹੈ।

ਉਨ੍ਹਾਂ ਕਿਹਾ ਕਿ 30 ਅਗਸਤ ਦੀ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ। ਝਿੰਜਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੱਤਾ ਸੌਂਪਣ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲ ਪੰਜਾਬ ਨੂੰ ਮੌਜੂਦਾ ਸੰਕਟ ਵਿੱਚੋਂ ਕੱਢਣ ਲਈ ਲੋੜੀਂਦਾ ਤਜਰਬਾ ਅਤੇ ਦ੍ਰਿਸ਼ਟੀ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ 30 ਅਗਸਤ ਦੀ ਰੈਲੀ ਤੋਂ ਪਹਿਲਾਂ ਹਰ ਪਿੰਡ ਵਿੱਚ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande