ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ
ਹੁਸ਼ਿਆਰਪੁਰ, 14 ਅਗਸਤ (ਹਿੰ.ਸ.)| ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ 15 ਅਗਸਤ ਨੂੰ ਬਿਨਾਂ ਪੂਰਵ ਮਨਜ਼ੂਰੀ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ ''ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼
ਡੀ.ਸੀ. ਹੁਸ਼ਿਆਰਪੁਰ  ਆਸ਼ਿਕਾ ਜੈਨ।


ਹੁਸ਼ਿਆਰਪੁਰ, 14 ਅਗਸਤ (ਹਿੰ.ਸ.)| ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ 15 ਅਗਸਤ ਨੂੰ ਬਿਨਾਂ ਪੂਰਵ ਮਨਜ਼ੂਰੀ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 15 ਅਗਸਤ ਨੂੰ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੜ੍ਹਸ਼ੰਕਰ, ਦਸੂਹਾ ਅਤੇ ਮੁਕੇਰੀਆਂ ਵਿਖੇ ਵੀ ਸਬ-ਡਵੀਜ਼ਨ ਪੱਧਰ 'ਤੇ ਸੁਤੰਤਰਤਾ ਦਿਵਸ ਸਮਾਗਮ ਕਰਵਾਏ ਜਾਣਗੇ।

ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ 2026 ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਬਿਨਾਂ ਸਮਰੱਥ ਅਧਿਕਾਰੀ ਦੀ ਪੂਰਵ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ ਜਾਂ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande