ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ 65 ਕਰੋੜ ਦਾ ਸੀਬੀਜੀ ਪਲਾਂਟ ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ, 14 ਅਗਸਤ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ। 2.5 ਏਕੜ ਵਿੱਚ ਵਿਕਸਤ ਕੀਤੇ ਜਾਣ ਵਾਲੇ ਇਸ ਪਲਾਂਟ ਦਾ ਮੁੱਖ ਉਦੇਸ਼ ਹੈਬੋਵਾਲ ਡੇਅਰ
ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਲੁਧਿਆਣਾ, 14 ਅਗਸਤ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ। 2.5 ਏਕੜ ਵਿੱਚ ਵਿਕਸਤ ਕੀਤੇ ਜਾਣ ਵਾਲੇ ਇਸ ਪਲਾਂਟ ਦਾ ਮੁੱਖ ਉਦੇਸ਼ ਹੈਬੋਵਾਲ ਡੇਅਰੀ ਕੰਪਲੈਕਸ ਤੋਂ ਨਿਕਲਣ ਵਾਲੇ ਪਸ਼ੂਆਂ ਦੇ ਗੋਬਰ ਦੀ ਵਿਗਿਆਨਕ ਢੰਗ ਨਾਲ ਸੰਭਾਲ ਕਰਨਾ ਅਤੇ ਬੁੱਢੇ ਨਾਲੇ ਵਿੱਚ ਗੋਬਰ ਤੇ ਹੋਰ ਰਹਿੰਦ-ਖੂੰਹਦ ਦੇ ਦਾਖਲੇ ਨੂੰ ਰੋਕਣਾ ਹੈ। ਪਲਾਂਟ ਦੇ ਸਤੰਬਰ 2027 ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਡੇਅਰੀ ਕੰਪਲੈਕਸ ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਲਗਭਗ 300 ਟਨ ਪਸ਼ੂਆਂ ਦੇ ਗੋਬਰ ਨੂੰ ਪ੍ਰੋਸੈਸ ਕੀਤਾ ਜਾਵੇਗਾ। ਇਸ ਨਾਲ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟੇਗਾ, ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ ਅਤੇ ਡੇਅਰੀ ਕੰਪਲੈਕਸ ਤੇ ਇਸ ਦੇ ਆਲੇ-ਦੁਆਲੇ ਸਫਾਈ ਦੀ ਸਥਿਤੀ ਵੀ ਬਿਹਤਰ ਹੋਵੇਗੀ।

ਉਨ੍ਹਾਂ ਦੱਸਿਆ ਕਿ ਪਲਾਂਟ ਰੋਜ਼ਾਨਾ ਕਰੀਬ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਤਿਆਰ ਕਰੇਗਾ। ਇਸ ਨਾਲ ‘ਵੇਸਟ-ਟੂ-ਵੈਲਥ’ ਮਿਸ਼ਨ ਨੂੰ ਉਤਸ਼ਾਹ ਮਿਲੇਗਾ ਅਤੇ ਖੇਤਰ ਦੇ ਲਗਭਗ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਮਿਲੇਗਾ। ਪਸ਼ੂਆਂ ਦੇ ਗੋਬਰ ਦੀ ਵਿਗਿਆਨਕ ਵਰਤੋਂ ਨਾਲ ਡੇਅਰੀ ਮਾਲਕਾਂ ਲਈ ਆਮਦਨ ਦੇ ਨਵੇਂ ਸਰੋਤ ਪੈਦਾ ਹੋਣ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਸਿੱਧੇ ਅਤੇ ਅਸਿੱਧੇ ਮੌਕੇ ਵੀ ਬਣਨਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੈਵਿਕ ਬਾਇਓ-ਖਾਦ ਦੇ ਉਤਪਾਦਨ ਨਾਲ ਰਸਾਇਣਕ ਖਾਦਾਂ ’ਤੇ ਨਿਰਭਰਤਾ ਘਟਾਉਣ, ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਾਫ਼ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੇ ਪਲਾਂਟ ਸਥਾਪਤ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਲ ਸਰੋਤਾਂ ਵਿੱਚ ਗੰਦਾ ਪਾਣੀ ਨਾ ਪਾਇਆ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੇ ਸੱਤਾ ਸੰਭਾਲਣ ਸਮੇਂ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਵਰਤਿਆ ਜਾਂਦਾ ਸੀ, ਜੋ ਹੁਣ 88 ਫੀਸਦੀ ਤੋਂ ਵੱਧ ਹੋ ਗਿਆ ਹੈ।

ਇਸ ਮੌਕੇ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ 2027 ਵਿੱਚ ਮੁੜ ਸਰਕਾਰ ਬਣਾਏਗੀ ਅਤੇ ਵਿਰੋਧੀ ਧਿਰ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ। ਉਨ੍ਹਾਂ ਪਿਛਲੀਆਂ ਸਰਕਾਰਾਂ ’ਤੇ ਵਿਕਾਸ ਪ੍ਰੋਜੈਕਟਾਂ ਲਈ ਰੱਖੇ ਪੈਸੇ ਦੀ ਸਹੀ ਵਰਤੋਂ ਨਾ ਕਰਨ ਦੇ ਦੋਸ਼ ਵੀ ਲਗਾਏ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਹੈਬੋਵਾਲ ਸੀਬੀਜੀ ਪਲਾਂਟ ਵਾਤਾਵਰਣ ਸੁਰੱਖਿਆ ਅਤੇ ਬੁੱਢੇ ਨਾਲੇ ਦੀ ਪੁਨਰ ਸੁਰਜੀਤੀ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹੋਰ ਪਤਵੰਤੇ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande