ਫਾਜ਼ਿਲਕਾ ਦੇ ਬਕੈਨਵਾਲਾ ਤੋਂ ਦਾਨੇਵਾਲਾ ਤੱਕ ਬਣਨ ਵਾਲੀ ਸੜਕ ਦਾ ਵਿਧਾਇਕ ਸਵਨਾ ਨੇ ਰੱਖਿਆ ਨੀਂਹ ਪੱਥਰ
ਫਾਜ਼ਿਲਕਾ, 14 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਕੈਨਵਾਲਾ ਤੋਂ ਦਾਨੇਵਾਲਾ ਤੱਕ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 1 ਕਰੋੜ 82 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਨੇ ਦੱਸਿਆ ਕਿ ਸੜਕ ਦਾ ਕ
ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ  ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ।


ਫਾਜ਼ਿਲਕਾ, 14 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਬਕੈਨਵਾਲਾ ਤੋਂ ਦਾਨੇਵਾਲਾ ਤੱਕ ਨਵੀਂ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਸੜਕ ਦੇ ਨਿਰਮਾਣ ’ਤੇ ਕਰੀਬ 1 ਕਰੋੜ 82 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਨੇ ਦੱਸਿਆ ਕਿ ਸੜਕ ਦਾ ਕੰਮ ਲਗਭਗ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਬਕੈਨਵਾਲਾ ਅਤੇ ਦਾਨੇਵਾਲਾ ਸਮੇਤ ਨੇੜਲੇ ਪਿੰਡਾਂ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਸੜਕ ਦੇ ਨਵੀਨੀਕਰਨ ਦੀ ਮੰਗ ਕੀਤੀ ਜਾ ਰਹੀ ਸੀ। ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਨਵੀਂ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੜਕ ਦੇ ਨਿਰਮਾਣ ਲਈ 1 ਕਰੋੜ 82 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਵਚਨਬੱਧ ਹੈ। ਪਿੰਡ ਵਾਸੀਆਂ ਨੇ ਸੜਕ ਦੇ ਨਿਰਮਾਣ ਦੀ ਸ਼ੁਰੂਆਤ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਉਨ੍ਹਾਂ ਦੀ ਆਵਾਜਾਈ ਹੋਰ ਸੁਖਾਲੀ ਹੋਵੇਗੀ ਅਤੇ ਸਮੇਂ ਦੀ ਵੀ ਬੱਚਤ ਹੋਵੇਗੀ।

ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਫਾਜ਼ਿਲਕਾ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ ਅਤੇ ਸੁਝਾਅ ਉਨ੍ਹਾਂ ਤੱਕ ਪਹੁੰਚਾਉਣ, ਤਾਂ ਜੋ ਇਲਾਕੇ ਵਿੱਚ ਹੋਰ ਬੁਨਿਆਦੀ ਸਹੂਲਤਾਂ ਵਿਕਸਤ ਕੀਤੀਆਂ ਜਾ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਿਤ ਰਿਣਵਾ, ਬਲਾਕ ਪ੍ਰਧਾਨ ਗੁਰਪਾਲ ਸਿੰਘ, ਬਲਾਕ ਪ੍ਰਧਾਨ ਦਲੀਪ ਸਾਹਰਨ, ਸਰਪੰਚ ਮਹਿੰਦਰ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਲਵਪ੍ਰੀਤ ਸਿੰਘ, ਯੂਥ ਵਿੰਗ ਪ੍ਰਧਾਨ ਅਰਵਿੰਦ ਭੋਬੀਆਂ, ਬਲਾਕ ਸਮਿਤੀ ਮੈਂਬਰ ਸੁਰਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande