ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਬਸਤੀ ਬਾਵਾ ਖੇਲ ’ਚ 53.9 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ
ਜਲੰਧਰ, 14 ਅਗਸਤ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53.9 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸ
ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਮੰਤਰੀ ਮੋਹਿੰਦਰ ਭਗਤ।


ਜਲੰਧਰ, 14 ਅਗਸਤ (ਹਿੰ.ਸ.)| ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53.9 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਨ੍ਹਾਂ ਕੰਮਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਅਤੇ ਜਨਤਕ ਸਹੂਲਤਾਂ ਮਿਲਣ ਦੀ ਉਮੀਦ ਹੈ।ਇਸ ਮੌਕੇ ਮੰਤਰੀ ਨੇ ਦੱਸਿਆ ਕਿ ਵਿਕਾਸ ਕਾਰਜਾਂ ਤਹਿਤ ਕਟਹਿਰਾ ਮੁਹੱਲਾ, ਬਸਤੀ ਬਾਵਾ ਖੇਲ ਦੇ ਸ਼ਮਸ਼ਾਨ ਘਾਟ ਦੇ ਨਵੀਨੀਕਰਨ ’ਤੇ 23.82 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਆਰੀਆ ਸਮਾਜ ਵੇਦ ਮੰਦਿਰ/ਧਰਮਸ਼ਾਲਾ, ਬਸਤੀ ਬਾਵਾ ਖੇਲ ਵਿਖੇ ਕਮਿਊਨਿਟੀ ਹਾਲ ਦੀ ਉਸਾਰੀ ਲਈ 15.10 ਲੱਖ ਰੁਪਏ ਅਤੇ ਰਾਜ ਨਗਰ ਦੇ ਰਾਮ ਲੀਲਾ ਗਰਾਊਂਡ ਵਿਖੇ ਸਟੇਜ ਦੇ ਨਿਰਮਾਣ ਲਈ 14.98 ਲੱਖ ਰੁਪਏ ਖਰਚ ਕੀਤੇ ਜਾਣਗੇ।ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇਲਾਕਿਆਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਜਿੱਥੇ ਵੀ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਮਿਆਰਾਂ ਅਨੁਸਾਰ ਅਤੇ ਸਮੇਂ ਸਿਰ ਮੁਕੰਮਲ ਕਰਵਾਉਣ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਕਰਵਾਏ ਜਾ ਰਹੇ ਇਹ ਕੰਮ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੇ ਗਏ ਹਨ ਅਤੇ ਇਨ੍ਹਾਂ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande