ਐਨਐਚਆਰਸੀ ਨੇ ਸੀਆਰਪੀਐਫ ਜਵਾਨਾਂ ਵੱਲੋਂ ਖੁਦਕੁਸ਼ੀ ਦੀਆਂ ਘਟਨਾਵਾਂ ਦਾ ਲਿਆ ਖੁਦ ਨੋਟਿਸ
ਨਵੀਂ ਦਿੱਲੀ, 14 ਅਗਸਤ (ਹਿੰ.ਸ.)| ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਵਿੱਚ ਵੱਧ ਰਹੀਆਂ ਖੁਦਕੁਸ਼ੀ ਦੀਆਂ ਘਟਨਾਵਾਂ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਗ੍ਰਹਿ ਮੰਤਰਾਲੇ ਦੇ ਸਕੱਤਰ ਅਤੇ ਸੀਆਰਪੀਐਫ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ
ਪ੍ਰਤੀਕਾਤਮਕ


ਨਵੀਂ ਦਿੱਲੀ, 14 ਅਗਸਤ (ਹਿੰ.ਸ.)| ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਵਿੱਚ ਵੱਧ ਰਹੀਆਂ ਖੁਦਕੁਸ਼ੀ ਦੀਆਂ ਘਟਨਾਵਾਂ ਦਾ ਖੁਦ ਨੋਟਿਸ ਲਿਆ ਹੈ। ਕਮਿਸ਼ਨ ਨੇ ਗ੍ਰਹਿ ਮੰਤਰਾਲੇ ਦੇ ਸਕੱਤਰ ਅਤੇ ਸੀਆਰਪੀਐਫ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ।

ਅਧਿਕਾਰਤ ਅੰਕੜਿਆਂ ਮੁਤਾਬਕ ਇਸ ਸਾਲ ਜਨਵਰੀ ਤੋਂ 22 ਮਈ 2026 ਦੇ ਦਰਮਿਆਨ ਪੰਜ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਸੀਆਰਪੀਐਫ ਦੇ 19 ਜਵਾਨਾਂ ਨੇ ਖੁਦਕੁਸ਼ੀ ਕਰ ਲਈ ਹੈ।

ਖ਼ਬਰਾਂ ਮੁਤਾਬਕ ਸੀਆਰਪੀਐਫ ਨੇ ਸਾਲ 2025 ਵਿੱਚ ਆਪਣੇ ਜਵਾਨਾਂ ਵੱਲੋਂ ਖੁਦਕੁਸ਼ੀ ਦੇ ਸਭ ਤੋਂ ਵੱਧ 59 ਮਾਮਲੇ ਦਰਜ ਕੀਤੇ ਸਨ। ਇਹ ਪਿਛਲੇ ਪੰਜ ਸਾਲਾਂ ਵਿੱਚ ਸਭ ਤੋਂ ਵੱਧ ਗਿਣਤੀ ਸੀ। ਪਿਛਲੇ ਪੰਜ ਸਾਲਾਂ ਦੌਰਾਨ ਕੁੱਲ 281 ਸੀਆਰਪੀਐਫ ਜਵਾਨਾਂ ਨੇ ਖੁਦਕੁਸ਼ੀ ਕੀਤੀ, ਜਿਨ੍ਹਾਂ ਵਿੱਚੋਂ ਲਗਭਗ 216 ਜਵਾਨ ਡਿਊਟੀ ’ਤੇ ਤਾਇਨਾਤ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande