ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਤਹਿਤ ਮਾਲੇਰਕੋਟਲਾ ਦੀ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ
ਮਾਲੇਰਕੋਟਲਾ, 14 ਅਗਸਤ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ - 105 ਅਤੇ ਅਮਰਗੜ੍ਹ-106 ਦੀ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਹੋ ਗਈ ਹੈ । ਮੁਢਲੀ ਵੋਟਰ ਸੂਚੀਆਂ
ਜ਼ਿਲ੍ਹਾ ਚੋਣ ਅਫ਼ਸਰ ਰਾਜਦੀਪ ਸਿੰਘ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ. ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ


ਮਾਲੇਰਕੋਟਲਾ, 14 ਅਗਸਤ (ਹਿੰ.ਸ.)| ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ ਮਾਲੇਰਕੋਟਲਾ - 105 ਅਤੇ ਅਮਰਗੜ੍ਹ-106 ਦੀ ਮੁੱਢਲੀ ਵੋਟਰ ਸੂਚੀ ਪ੍ਰਕਾਸ਼ਿਤ ਹੋ ਗਈ ਹੈ । ਮੁਢਲੀ ਵੋਟਰ ਸੂਚੀਆਂ ਅਤੇ ਸੀ.ਡੀਜ਼ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈਆਂ ।

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਜਦੀਪ ਸਿੰਘ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਐਸ.ਆਈ.ਆਰ. ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲੇ ਦੀ ਪ੍ਰਕਾਸ਼ਿਤ ਹੋਈ ਮੁੱਢਲੀ ਵੋਟਰ ਸੂਚੀ ਅਨੁਸਾਰ ਹਲਕਾ ਮਾਲੇਰਕੋਟਲਾ-105 ਵਿੱਚ 206 ਪੋਲਿੰਗ ਬੂਥਾਂ ਤੇ 1,51,994 ਵੋਟਰ ਦੀ ਗਿਣਤੀ ਦਰਜ ਹੈ ਇਸੇ ਤਰ੍ਹਾਂ , ਹਲਕਾ ਅਮਰਗੜ੍ਹ- 106 ਵਿੱਚ 200 ਪੋਲਿੰਗ ਬੂਥ ਅਤੇ 1,54,659 ਵੋਟਰ ਦਰਜ ਹਨ। ਦੋਵਾਂ ਹਲਕਿਆਂ ਵਿੱਚ ਕੁੱਲ 406 ਪੋਲਿੰਗ ਬੂਥ ਅਤੇ 3,06,653 ਵੋਟਰ ਹਨ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਨੇ ਦਾਅਵੇ ਅਤੇ ਇਤਰਾਜ ਦਰਜ ਕਰਵਾਉਣੇ ਹਨ ਤਾਂ ਉਹ ਵੋਟਰ 13 ਅਗਸਤ ਤੋਂ 12 ਸਤੰਬਰ 2026 ਤੱਕ ਦਰਜ ਕਰਵਾ ਸਕਦੇ ਹਨ। ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ ਤੱਕ ਚੱਲੇਗੀ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਦੇ ਹੋਰ ਦੱਸਿਆ ਕਿ ਐਸ.ਆਈ.ਆਰ. ਤਹਿਤ ਹਲਕਾ ਮਾਲੇਰਕੋਟਲਾ-105 ਵਿੱਚ 3,396 ਅਣ-ਮੈਪ ਕੀਤੇ ਵੋਟਰ ਅਤੇ 34,032 ਵੋਟਰ ਸਬੰਧੀ ਅਸੰਗਤੀਆਂ, ਜਦਕਿ ਹਲਕਾ ਅਮਰਗੜ੍ਹ- 106 ਵਿੱਚ 3,847 ਅਣ-ਮੈਪ ਕੀਤੇ ਵੋਟਰ ਅਤੇ 16,232 ਅਸੰਗਤੀਆਂ ਦਰਜ ਹੋਈਆਂ ਹਨ। ਦੋਵਾਂ ਹਲਕਿਆਂ ਵਿੱਚ ਕੁੱਲ 7,243 ਅਣ-ਮੈਪ ਕੀਤੇ ਵੋਟਰ ਅਤੇ 50,264 ਅਸੰਗਤੀਆਂ ਹਨ।

ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਨਾਲ ਸਬੰਧਿਤ ਅਣ- ਮੈਪਡ ਨਾਗਰਿਕਾਂ ਨੂੰ ਆਪਣੀਆਂ ਵੋਟ ਨੂੰ ਮੈਪ ਕਰਵਾਉਣ ਲਈ ਪ੍ਰੇਰਿਤ ਕਰਨ ਤਾਂ ਜੋ 12 ਅਕਤੂਬਰ ਨੂੰ ਪ੍ਰਕਾਸ਼ਿਤ ਹੋਣ ਵਾਲੇ ਅੰਤਿਮ ਵੋਟਰ ਸੂਚੀ ਵਿੱਚ ਉਨ੍ਹਾਂ ਦਾ ਨਾਮ ਦਰਜ ਹੋ ਸਕੇ।

ਇਸ ਮੌਕੇ ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ-ਕਮ-ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਸੂਬਾ ਸਕੱਤਰ ਬਹੁਜਨ ਸਮਾਜ ਪਾਰਟੀ ਸ਼ਮਸ਼ਾਦ ਅਲੀ, ਜਨਰਲ ਸਕੱਤਰ ਭਾਰਤੀ ਜਨਤਾ ਪਾਰਟੀ ਸੰਦੀਪ ਸੂਦ, ਕਾਂਗਰਸ ਪਾਰਟੀ ਤੋਂ ਸਿੰਦਰਪਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਸਫੂਲ ਅਸਲਮ, ਮਨਪ੍ਰੀਤ ਸਿੰਘ ਅਤੇ ਹੋਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande