
ਬਟਾਲਾ, 14 ਅਗਸਤ (ਹਿੰ.ਸ.)| ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 15 ਅਗਸਤ ਨੂੰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਆਜ਼ਾਦੀ ਦਿਵਸ ਮਨਾਉਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਖੇਡ ਸਟੇਡੀਅਮ ਵਿਖੇ ਮੀਟਿੰਗ ਕੀਤੀ ਗਈ ਅਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾ, ਰਾਜਵਿੰਦਰ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਐੱਸ.ਡੀ.ਐੱਮ ਬਟਾਲਾ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਜ਼ਾਦੀ ਦਿਵਸ ਦੇ ਮਹੱਤਵਪੂਰਨ ਦਿਹਾੜੇ ’ਤੇ ਕਿਸੇ ਵੀ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤਣ ਨੂੰ ਸਮਾਗਮ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਸੌਂਪੀਆਂ ਡਿਊਟੀਆਂ ਤਨਹੇਦੀ ਨਾਲ ਨਿਭਾਉਣ।
ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਲੋਕਾਂ ਦੇ ਬੈਠਣ, ਗਰਾਊਂਡ ਦੀ ਤਿਆਰੀ, ਪੀਣ ਲਈ ਸਾਫ ਪਾਣੀ ਅਤੇ ਦੇ ਵਾਹਨਾਂ ਲਈ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਸਮਾਗਮ ਵਾਲੇ ਸਥਾਨ ਅਤੇ ਸ਼ਹਿਰ ਵਿੱਚ ਸਫ਼ਾਈ ਦੇ ਪ੍ਰਬੰਧਾਂ ਦਾ ਖਾਸ ਖਿਆਲ ਰੱਖਣ ਲਈ ਕਿਹਾ। ਉਨ੍ਹਾਂ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਟੀਮਾਂ ਲਗਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।
ਹਿੰਦੂਸਥਾਨ ਸਮਾਚਾਰ / GURSHARAN SINGH