ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਆਈਟੀ ਵਿੰਗ ਦੀ ਕੌਮੀ ਕਮਾਨ ਬਲਰਾਜ ਸਿੰਘ ਭੱਠਲ ਨੂੰ ਦਿੱਤੀ
ਚੰਡੀਗੜ੍ਹ, 15 ਅਗਸਤ (ਹਿੰ.ਸ.)| ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪਾਰਟੀ ਦੇ ਆਈਟੀ ਵਿੰਗ ਵਿੱਚ ਅਹਿਮ ਨਿਯੁਕਤੀ ਕਰਦਿਆਂ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਦੇਰ ਸ਼ਾਮ ਇਸ ਸਬੰਧੀ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ
ਬਲਰਾਜ ਸਿੰਘ ਭੱਠਲ ਦੀ ਫਾਈਲ ਫੋਟੋ।


ਚੰਡੀਗੜ੍ਹ, 15 ਅਗਸਤ (ਹਿੰ.ਸ.)| ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਪਾਰਟੀ ਦੇ ਆਈਟੀ ਵਿੰਗ ਵਿੱਚ ਅਹਿਮ ਨਿਯੁਕਤੀ ਕਰਦਿਆਂ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਮੁੱਖ ਦਫ਼ਤਰ ਵੱਲੋਂ ਦੇਰ ਸ਼ਾਮ ਇਸ ਸਬੰਧੀ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ।

ਪਾਰਟੀ ਦੇ ਦਫ਼ਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਬਲਰਾਜ ਸਿੰਘ ਭੱਠਲ ਨੂੰ ਇਹ ਜ਼ਿੰਮੇਵਾਰੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸੌਂਪੀ ਗਈ ਹੈ।

ਨਵ-ਨਿਯੁਕਤ ਕੌਮੀ ਪ੍ਰਧਾਨ ਬਲਰਾਜ ਸਿੰਘ ਭੱਠਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟਾਇਆ ਹੈ, ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਈਟੀ ਵਿੰਗ ਰਾਹੀਂ ਪਾਰਟੀ ਦੀਆਂ ਗਤੀਵਿਧੀਆਂ ਅਤੇ ਨੀਤੀਆਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਬਲਰਾਜ ਸਿੰਘ ਭੱਠਲ ਨੇ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਬਾਪੂ ਤਰਸੇਮ ਸਿੰਘ, ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਭਾਈ ਮਨਦੀਪ ਸਿੰਘ ਸਿੱਧੂ ਦਾ ਵੀ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਣ ਲਈ ਧੰਨਵਾਦ ਕੀਤਾ।

ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਬਲਰਾਜ ਸਿੰਘ ਭੱਠਲ ਦੀ ਅਗਵਾਈ ਹੇਠ ਆਈਟੀ ਵਿੰਗ ਨੂੰ ਹੋਰ ਸਰਗਰਮ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਡਿਜੀਟਲ ਪਲੇਟਫਾਰਮਾਂ ਰਾਹੀਂ ਵਿਆਪਕ ਪੱਧਰ ’ਤੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande