ਨਸ਼ਿਆਂ ਖ਼ਿਲਾਫ਼ ਮੁਹਿੰਮ ਜਾਰੀ, ਹੁਣ ਤੱਕ 70 ਹਜ਼ਾਰ ਲੋਕਾਂ ਨੂੰ ਜੇਲ੍ਹ ਭੇਜਿਆ: ਗੁਲਾਬ ਚੰਦ ਕਟਾਰੀਆ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਲਹਿਰਾਇਆ ਤਿਰੰਗਾਚੰਡੀਗੜ੍ਹ, 15 ਅਗਸਤ (ਹਿੰ.ਸ.)| ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੌਮੀ ਝ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਸੰਬੋਧਨ ਕਰਦੇ ਹੋਏ।


ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਵਿੱਚ ਲਹਿਰਾਇਆ ਤਿਰੰਗਾਚੰਡੀਗੜ੍ਹ, 15 ਅਗਸਤ (ਹਿੰ.ਸ.)| ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਆਜ਼ਾਦੀ ਦਿਹਾੜੇ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕੌਮੀ ਝੰਡਾ ਲਹਿਰਾਇਆ। ਪ੍ਰਸ਼ਾਸਕ ਇਸ ਮੌਕੇ ਸੰਤਰੀ ਰੰਗ ਦੀ ਪੱਗ ਪਹਿਨ ਕੇ ਸਮਾਗਮ ਵਿੱਚ ਪਹੁੰਚੇ। ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਦੇਸ਼ ਵਾਸੀਆਂ ਅਤੇ ਚੰਡੀਗੜ੍ਹ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ।ਆਪਣੇ ਸੰਬੋਧਨ ਦੌਰਾਨ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕਰੀਬ 70 ਹਜ਼ਾਰ ਲੋਕਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਜੰਗ ਅੱਗੇ ਵੀ ਜਾਰੀ ਰਹੇਗੀ ਅਤੇ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।ਪ੍ਰਸ਼ਾਸਕ ਨੇ ਜੀਰਕਪੁਰ ਵਿੱਚ ਲੱਗਣ ਵਾਲੇ ਟ੍ਰੈਫਿਕ ਜਾਮ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਈ-ਕਈ ਘੰਟੇ ਟ੍ਰੈਫਿਕ ਵਿੱਚ ਫਸਣਾ ਪੈਂਦਾ ਹੈ ਅਤੇ ਇਸ ਸਮੱਸਿਆ ਤੋਂ ਜਲਦ ਰਾਹਤ ਦਿਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਹੱਲ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ।ਸਿੱਖਿਆ ਦੇ ਖੇਤਰ ਵਿੱਚ ਹੋਏ ਵਿਕਾਸ ਦਾ ਜ਼ਿਕਰ ਕਰਦਿਆਂ ਕਟਾਰੀਆ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਮਾਹੌਲ ਮੁਹੱਈਆ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ।ਸਮਾਗਮ ਦੌਰਾਨ ਸਕੂਲੀ ਬੱਚਿਆਂ ਨੇ ਦੇਸ਼ ਦੀ ਵਿਭਿੰਨਤਾ ਅਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਨ੍ਰਿਤ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ।

ਆਜ਼ਾਦੀ ਦਿਹਾੜੇ ਦੇ ਸਮਾਗਮ ਦੇ ਮੱਦੇਨਜ਼ਰ ਸੈਕਟਰ-22ਏ ਮਾਰਕੀਟ ਵਿੱਚ ਦੁਕਾਨਾਂ ਦੇ ਸਾਹਮਣੇ ਸਵੇਰੇ 6:30 ਵਜੇ ਤੋਂ ਸਮਾਗਮ ਦੀ ਸਮਾਪਤੀ ਤੱਕ ਆਮ ਲੋਕਾਂ ਦੇ ਵਾਹਨਾਂ ਦੀ ਪਾਰਕਿੰਗ ’ਤੇ ਰੋਕ ਰਹੀ। ਵਿਸ਼ੇਸ਼ ਮਹਿਮਾਨਾਂ ਲਈ ਪਾਰਕਿੰਗ ਪਾਸ ਦੀ ਵਿਵਸਥਾ ਕੀਤੀ ਗਈ ਅਤੇ ਉਨ੍ਹਾਂ ਦੇ ਵਾਹਨਾਂ ਲਈ ਨਿਰਧਾਰਤ ਪਾਰਕਿੰਗ ਸਥਾਨ ਬਣਾਏ ਗਏ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande