
ਫਾਜ਼ਿਲਕਾ, 15 ਅਗਸਤ (ਹਿੰ.ਸ.)| ਫਾਜਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ 16 ਲੱਖ ਦੀ ਲਾਗਤ ਨਾਲ ਹੋਏ ਵੱਖ-ਵੱਖ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੀਤੇ। ਇਸ ਦੌਰਾਨ ਉਨ੍ਹਾਂ ਪਿੰਡ ਦੀਆਂ ਢਾਣੀਆਂ ਤੋਂ ਸੇਮ ਨਾਲੇ ਤੱਕ ਗੰਦੇ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪ ਲਾਈਨ ਤੇ ਪੰਚਾਇਤੀ ਦੁਕਾਨਾਂ ਦਾ ਕੰਮ ਪੂਰਾ ਹੋਣ ਤੇ ਉਦਘਾਟਨ ਕੀਤੇ। ਇਸ ਉਪਰੰਤ ਉਨ੍ਹਾਂ ਪਿੰਡ ਦੇ ਨੌਜਵਾਨਾਂ ਨੂੰ ਵਾਲੀਵਾਲ ਦੀ ਕਿੱਟ ਵੀ ਦਿੱਤੀ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ, ਜਿੰਮ, ਪੰਚਾਇਤ ਘਰ ਅਤੇ ਗਲੀਆਂ ਨਾਲੀਆਂ ਤੇ ਸੜਕਾਂ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਭੇਦਭਾਵ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਿੱਥੇ ਪਿੰਡ ਜੰਡਵਾਲਾ ਮੀਰਾਸਾਂਗਲਾ ਦੀਆਂ ਢਾਣੀਆਂ ਤੋਂ ਸੇਮ ਨਾਲੇ ਤੱਕ ਗੰਦੇ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪ ਲਾਈਨ ਤੇ ਪੰਚਾਇਤੀ ਦੁਕਾਨਾਂ ਦਾ ਕੰਮ ਪੂਰਾ ਹੋਣ ਤੇ ਉਦਘਾਟਨ ਕੀਤੇ ਗਏ ਹਨ ਜਿਸ ਦਾ ਪਿੰਡ ਵਾਸੀਆਂ ਨੂੰ ਕਾਫੀ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਵੀ ਪਿੰਡ ਵਿੱਚ ਅਨੇਕਾਂ ਹੀ ਵਿਕਾਸ ਦੇ ਕੰਮ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪਿੰਡ ਦੇ ਨੌਜਵਾਨਾਂ ਨੂੰ ਖੇਡ ਕਿੱਟ ਦਿੱਤੀ ਗਈ ਹੈ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜ ਕੇ ਸਾਡੇ ਦੇਸ਼ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ।
ਉਨ੍ਹਾਂ ਮੌਕੇ ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਢਾਣੀਆਂ ਦੀ ਪਾਈਪ ਲਾਈਨ ਦੇ ਕੰਮ ਦੇ ਉਦਘਾਟਨ ਕੀਤਾ ਗਿਆ ਹੈ ਇਹ ਕਾਫੀ ਸਲਾਘਾਯੋਗ ਉਪਰਾਲਾ ਹੈ। ਇਸ ਨਾਲ ਸਾਡੇ ਪਿੰਡ ਵਿਚੋਂ ਗੰਦੇ ਪਾਣੀ ਦੀ ਨਿਕਾਸੀ ਹੋ ਗਈ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH