ਚੰਡੀਗੜ੍ਹ ਵਿੱਚ ਦੇਸ਼ਭਗਤੀ ਦੇ ਜਜ਼ਬੇ ਨਾਲ ‘ਹਰ ਘਰ ਤਿਰੰਗਾ ਰਨ’ ਦਾ ਆਯੋਜਨ
ਚੰਡੀਗੜ੍ਹ, 15 ਅਗਸਤ (ਹਿੰ.ਸ.)| ਹਰ ਘਰ ਤਿਰੰਗਾ ਮੁਹਿੰਮ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ ਵੱਲੋਂ ਸਪੋਰਟਸ ਕੰਪਲੈਕਸ, ਸੈਕਟਰ-42 ਵਿਖੇ ‘ਹਰ ਘਰ ਤਿਰੰਗਾ ਰਨ’ ਦਾ ਆਯੋਜਨ ਕੀਤਾ ਗਿਆ। ਇਸ ਦੌੜ ਵਿੱਚ ਖਿਡਾਰੀਆਂ, ਕੋਚਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਮੇਤ ਕਰੀਬ
ਹਰ ਘਰ ਤਿਰੰਗਾ ਰਨ ’ਚ ਭਾਗ ਲੈਂਦੇ ਹੋਏ ਲੋਕ।


ਚੰਡੀਗੜ੍ਹ, 15 ਅਗਸਤ (ਹਿੰ.ਸ.)| ਹਰ ਘਰ ਤਿਰੰਗਾ ਮੁਹਿੰਮ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ ਖੇਡ ਵਿਭਾਗ ਵੱਲੋਂ ਸਪੋਰਟਸ ਕੰਪਲੈਕਸ, ਸੈਕਟਰ-42 ਵਿਖੇ ‘ਹਰ ਘਰ ਤਿਰੰਗਾ ਰਨ’ ਦਾ ਆਯੋਜਨ ਕੀਤਾ ਗਿਆ। ਇਸ ਦੌੜ ਵਿੱਚ ਖਿਡਾਰੀਆਂ, ਕੋਚਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਸਮੇਤ ਕਰੀਬ 500 ਪ੍ਰਤੀਭਾਗੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।

‘ਹਰ ਘਰ ਤਿਰੰਗਾ ਰਨ’ ਨੂੰ ਖੇਡ ਨਿਰਦੇਸ਼ਕ ਚੰਡੀਗੜ੍ਹ ਪ੍ਰਸ਼ਾਸਨ ਸੌਰਭ ਕੁਮਾਰ ਅਰੋੜਾ, ਪੀਸੀਐੱਸ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਉਹ ਖੁਦ ਵੀ ਪ੍ਰਤੀਭਾਗੀਆਂ ਦੇ ਨਾਲ ਦੌੜ ਵਿੱਚ ਸ਼ਾਮਲ ਹੋਏ।

ਇਸ ਤੋਂ ਬਾਅਦ ‘ਹਰ ਘਰ ਤਿਰੰਗਾ’ ਸਹੁੰ ਚੁਕਾਈ ਗਈ। ਇਸ ਦੌਰਾਨ ਪ੍ਰਤੀਭਾਗੀਆਂ ਨੇ ਰਾਸ਼ਟਰੀ ਝੰਡੇ, ਕੌਮੀ ਏਕਤਾ ਅਤੇ ਦੇਸ਼ਭਗਤੀ ਦੀ ਭਾਵਨਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਰਗਰਮ ਭਾਗੀਦਾਰੀ ਨੇ ਇਸ ਸਮਾਗਮ ਨੂੰ ਹੋਰ ਵੀ ਖਾਸ ਅਤੇ ਸਮਾਵੇਸ਼ੀ ਬਣਾਇਆ। ਉਨ੍ਹਾਂ ਦੀ ਸ਼ਮੂਲੀਅਤ ਨੇ ਹਰ ਘਰ ਤਿਰੰਗਾ ਮੁਹਿੰਮ ਨਾਲ ਜੁੜੇ ਏਕਤਾ, ਸਮਾਨਤਾ ਅਤੇ ਦੇਸ਼ਭਗਤੀ ਦੇ ਸੰਦੇਸ਼ ਨੂੰ ਮਜ਼ਬੂਤ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande