ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਕਬੂਲਸ਼ਾਹ ਖੁੱਬਣ ਤੋਂ ਹਿੰਦੁਮਲਕੋਟ ਤੱਕ ਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ
ਫਾਜ਼ਿਲਕਾ, 15 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਕਬੂਲਸ਼ਾਹ ਖੁੱਬਣ ਤੋਂ ਸਤੀਰ ਵਾਲਾ ਹੁੰਦੇ ਹੋਏ ਹਿੰਦੁਮਲਕੋਟ ਤੱਕ ਨਵੀਂ ਸੜਕ, ਪਿੰਡ ਦੀ ਫਿਰਨੀ ਅਤੇ ਕਬੂਲਸ਼ਾਹ ਖੁੱਬਣ ਤੋਂ ਫਾਜ਼ਿਲਕਾ-ਅਬੋਹਰ ਰੋਡ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁ
ਕੰਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ।


ਫਾਜ਼ਿਲਕਾ, 15 ਅਗਸਤ (ਹਿੰ.ਸ.)| ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਕਬੂਲਸ਼ਾਹ ਖੁੱਬਣ ਤੋਂ ਸਤੀਰ ਵਾਲਾ ਹੁੰਦੇ ਹੋਏ ਹਿੰਦੁਮਲਕੋਟ ਤੱਕ ਨਵੀਂ ਸੜਕ, ਪਿੰਡ ਦੀ ਫਿਰਨੀ ਅਤੇ ਕਬੂਲਸ਼ਾਹ ਖੁੱਬਣ ਤੋਂ ਫਾਜ਼ਿਲਕਾ-ਅਬੋਹਰ ਰੋਡ ਤੱਕ ਸੜਕ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਵਿਕਾਸ ਕਾਰਜਾਂ ’ਤੇ ਕੁੱਲ 3 ਕਰੋੜ 34 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਕਬੂਲਸ਼ਾਹ ਖੁੱਬਣ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਪਿੰਡ ਨੂੰ ਹਿੰਦੁਮਲਕੋਟ ਨਾਲ ਜੋੜਨ ਵਾਲੀ ਸੜਕ ਨੂੰ ਨਵਾਂ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਇਸ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਪਿੰਡ ਦੀ ਫਿਰਨੀ ਅਤੇ ਪਿੰਡ ਤੋਂ ਫਾਜ਼ਿਲਕਾ-ਅਬੋਹਰ ਮੁੱਖ ਸੜਕ ਤੱਕ ਨਵੀਂ ਸੜਕ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਰੇ ਵਿਕਾਸ ਕਾਰਜ ਆਉਣ ਵਾਲੇ ਢਾਈ ਤੋਂ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਆਂ ਸੜਕਾਂ ਬਣਨ ਨਾਲ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਬੂਲਸ਼ਾਹ ਖੁੱਬਣ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਰਕਾਰ ਨੇ ਪੂਰਾ ਕੀਤਾ ਹੈ।

ਸਵਨਾ ਨੇ ਕਿਹਾ ਕਿ ਫਾਜ਼ਿਲਕਾ ਹਲਕੇ ਦਾ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਜਾ ਰਹੇ ਹਨ ਅਤੇ ਲੋਕ ਆਪਣੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande